ਚੰਡੀਗੜ੍ਹ, 24 ਮਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਅਗਾਮੀ ਬਜਟ ਵਿਚ ਪਿੰਡਾਂ ਦੇ ਵਿਕਾਸ ਲਈ ਵੱਡੀ ਰਾਸ਼ੀ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਵਿੱਤ ਵਿਭਾਗ ਵਲੋਂ ਜਲਦ ਹੀ 250 ਕਰੋੜ ਤੋਂ ਵੱਧ ਦੀ ਬਕਾਇਆ ਰਾਸ਼ੀ ਵੱਖ ਵੱਖ ਸਕੀਮਾਂ ਅਧੀਨ ਪਿੰਡਾਂ ਦੇ ਵਿਕਾਸ ਲਈ ਜਾਰੀ ਕੀਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੰਜਾਬ ਚਿਵਲ ਸਕੱਤਰੇਤ ਵਿਖੇ ਪ੍ਰਮੁੱਖ ਵਿੱਤ ਸਕੱਤਰ ਸ੍ਰੀ ਅਨਿਰੁਧ ਤਿਵਾੜੀ ਅਤੇ ਪੇਂਡੂ ਵਿਕਾਸ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਦਿੱਤੀ। ਸ. ਬਾਜਵਾ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਅਗਾਮੀ ਬਜਟ ਲਈ ਪੇਂਡੂ ਵਿਕਾਸ ਲਈ ਵੱਖ ਵੱਖ ਯੋਜਨਾਵਾਂ ਅਧੀਨ ਪ੍ਰਪੋਜਲਾ ਭੇਜਣ ਅਤੇ ਵਿੱਤ ਵਿਭਾਗ ਵੱਲ ਪਈ ਬਕਾਇਆ ਰਾਸ਼ੀ ਜਾਰੀ ਕਰਨ ਲਈ ਵਿਚਾਰ ਚਰਚਾ ਕੀਤੀ ਗਈ। ਸ. ਤ੍ਰਿਪਤ ਰਜਿੰਦਰ ਬਾਜਵਾ ਨੇ ਵਿਭਾਗ ਦੇ ਸੀਨੀਅਰ ਅਫਸਰ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਚੱਲਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਉਹ ਖੁਦ ਕਰਨ ਅਤੇ ਸਮੇਂ ਸਮੇਂ ‘ਤੇ ਫੀਲਡ ਵਿਚ ਜਾ ਕੇ ਸੈਪਲ ਭਰਨ ਅਤੇ ਜਾਂਚ ਕਰਨ, ਜੋ ਕੰਮ ਤੈਅ ਮਾਪਦੰਡਾਂ ਅਨੁਸਾਰ ਨਹੀਂ ਕੀਤੇ ਜਾਂਦੇ, ਅਜਿਹੇ ਮਾਮਲਿਆਂ ਵਿਚ ਸਬੰਧਤ ਵਿਆਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਵਾ ਸ੍ਰੀ ਅਨਿਰੁਧ ਤਿਵਾੜੀ ਪ੍ਰਮੁੱਖ ਸਕੱਤਰ ਵਿੱਤ, ਸ੍ਰੀ ਸੀ. ਸਿੱਬਨ ਡਾਇਰੈਕਟਰ-ਕਮ-ਸੰਝੁਕਤ ਵਿਕਾਸ ਕਮਿਸ਼ਨਰ, ਪੇਂਡੂ ਵਿਕਾਸ ਤੋਂ ਇਲਾਵਾ ਪੇਂਡੂੁ ਵਿਕਾਸ ਵਿਭਾਗ ਦੇ ਹੋਰ ਸੀਨੀਆਰ ਅਧਿਕਾਰੀ ਵੀ ਮੋਜੂਦ ਸਨ।