ਪਟਿਆਲਾ, 25 ਮਈ- ਖ਼ਾਲਸਾ ਕਾਲਜ ਪਟਿਆਲਾ ਵਲੋਂ ਅੱਜ ਵਿਦਿਆਰਥੀਆਂ ਦੀ ਸਹੂਲਤ ਲਈ ਮੋਬਾਇਲ ਐਪ ਲਾਂਚ ਕੀਤੀ ਗਈ। ਜਿਸ ਦੁਆਰਾ ਵਿਦਿਆਰਥੀ ਆਪਣੇ ਮੋਬਾਇਲ ਫੋਨ ਰਾਹੀਂ ਕਾਲਜ ਸਬੰਧੀ ਜਾਣਕਾਰੀ ਹਾਸਲ ਕਰ ਸਕਣਗੇ। ਇਸ ਮੋਬਾਇਲ ਐਪ ਨੂੰ ਅੱਜ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉ¤ਭਾ ਵਲੋਂ ਲਾਂਚ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਸਿੱਖਿਆ ਦੇ ਖੇਤਰ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਨਵੀਂ ਤਕਨਾਲੋਜੀ ਨਾਲ ਹਮਸਫ਼ਰ ਰਹਿਣਾ ਮੌਜੂਦਾ ਸਮੇਂ ਦੀ ਮੁੱਖ ਲੋੜ ਹੈ। ਸੂਚਨਾ ਤਕਨਾਲੋਜੀ ਦੇ ਇਸ ਯੁੱਗ ਵਿਚ ਸੂਚਨਾਵਾਂ ਦਾ ਆਦਾਨ ਪ੍ਰਦਾਨ ਬਹੁਤ ਤੇਜ਼ੀ ਨਾਲ ਹੋ ਰਿਹਾ ਹੈ। ਜਿਸ ਦੇ ਮੱਦੇ ਨਜ਼ਰ ਕਾਲਜ ਵਲੋਂ ਇਹ ਮੋਬਾਇਲ ਐਪ ਲਾਂਚ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੋਬਾਇਲ ਐਪ ਰਾਹੀਂ ਵਿਦਿਆਰਥੀ ਕਾਲਜ ਵਿਚ ਚੱਲ ਰਹੇ ਕੋਰਸਾਂ ਅਤੇ ਕਾਲਜ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਹਾਸਲ ਕਰ ਸਕਣਗੇ। ਕਾਲਜ ਸਬੰਧੀ ਸੂਚਨਾਵਾਂ ਨੂੰ ਵੀ ਸਮੇਂ-ਸਮੇਂ ਆਪਲੋਡ ਕੀਤਾ ਜਾਂਦਾ ਰਿਹਾ ਕਰੇਗਾ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਇਹ ਵੀ ਕਿਹਾ ਕਿ ਕਾਲਜ ਵਿਚ ਵਿੱਦਿਆ ਹਾਸਲ ਕਰ ਰਹੇ ਮੌਜੂਦਾ ਵਿਦਿਆਰਥੀ ਆਪਣਾ ਦੂਜੇ ’ਤੇ ਤੀਜੇ ਸਾਲ ਦਾ ਦਾਖਲਾ ਫਾਰਮ ਵੀ ਮੋਬਾਇਲ ਐਪ ਰਾਹੀਂ ਭਰ ਸਕਣਗੇ। ਅਜਿਹੇ ਯਤਨਾਂ ਸਦਕਾ ਖ਼ਾਲਸਾ ਕਾਲਜ ਪਟਿਆਲਾ ਤਰੱਕੀ ਦੀਆਂ ਨਿੱਤ ਨਵੀਆਂ ਪੁਲਾਘਾਂ ਪੁੱਟ ਰਿਹਾ ਹੈ। ਇਸ ਮੌਕੇ ਸੌਫਟਵੇਅਰ ਡਿਵੈਲਪਮੈਂਟ ਸੈ¤ਲ ਦੇ ਇੰਚਾਰਜ ਪ੍ਰੋ. ਗੁਰਪਾਲ ਸਿੰਘ ਨੇ ਦੱਸਿਆ ਕਿ ਇਹ ਐਪ ਸਮਾਰਟ ਫੋਨ ਰਾਹੀਂ ਗੂਗਲ ਪਲੇਅ ਸਟੋਰ ਤੇ ਖ਼ਾਲਸਾ ਕਾਲਜ ਪਟਿਆਲਾ ਭਰ ਕੇ ਡਾਊਨਲੋਡ ਕੀਤੀ ਜਾ ਸਕਦੀ ਹੈ। ਹੋਰਨਾਂ ਸਹੂਲਤਾਂ ਤੋਂ ਇਲਾਵਾ ਵਿਦਿਆਰਥੀ ਐਪ ਰਾਹੀਂ ਕਾਲ ਕਰਕੇ ਵੀ ਕਾਲਜ ਸਬੰਧੀ ਜਾਣਕਾਰੀ ਹਾਸਲ ਕਰ ਸਕਣਗੇ। ਇਸ ਐਪ ਰਾਹੀਂ ਦੁਨੀਆ ਦੇ ਕਿਸੇ ਵੀ ਹਿੱਸੇ ਵਿਚੋਂ ਇਹ ਜਾਣਕਾਰੀ ਹਾਸਿਲ ਕੀਤੀ ਜਾ ਸਕੇਗੀ। ਇਸ ਮੌਕੇ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਸ੍ਰੀ ਆਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ, ਖ਼ਾਲਸਾ ਕਾਲਜ ਦੀ ਡਿਪਟੀ ਪ੍ਰਿੰਸੀਪਲ ਡਾ. ਜਸਲੀਨ ਕੌਰ ਡਾ. ਰਵਿੰਦਰਜੀਤ ਸਿੰਘ ਪ੍ਰੋ. ਸੁਖਮੀਨ ਕੌਰ ਤੇ ਪ੍ਰੋ. ਇੰਦਰਬੀਰ ਕੌਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।