ਕਾਲਾ ਧਨ ਕਢਾ ਕੇ ਰਹਾਂਗੇ ਵਾਅਦੇ ਤੋਂ ਮੁਕਰਨ ਵਾਲੇ ਨਹੀਂ : ਸ੍ਰੀ ਮੋਦੀ

ਗੋਹਾਟੀ ਵਿਖੇ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਮੌਕੇ ਲੋਕਾਂ ਨੂੰ ਕੀਤਾ ਸੁਬੋਧਨ
image ਗੋਹਾਟੀ, 26 ਮਈ (ਪੰਜਾਬ ਟਾਇਮਜ਼ ਬਿਊਰੋ)- ਕੇਂਦਰ ਵਿੱਚ ਕੌਮੀ ਜਮਹੂਰੀ ਮੋਰਚੇ ਦੀ ਸਰਕਾਰ ਦੇ ਤਿੰਨ ਸਾਲ ਪੂਰੋ ਹੋਣ ਮੌਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਗੋਹਾਟੀ ਵਿਖੇ ਰੱਖੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਹਰ ਹਾਲਤ ਕਾਲੇ ਧਨ ਨੂੰ ਕਢਾਏਗੀ ਅਤੇ ਇਸ ਸਬੰਧੀ ਵਾਅਦੇ ਤੋਂ ਮੁਕਰਨ ਦਾ ਕੋਈ ਸਵਾਲ ਹੀ ਨਹੀਂ। ਉਨ੍ਹਾਂ ਕਿਹਾ ਕਿ 26 ਮਈ ਨੂੰ ਤਿੰਨ ਸਾਲ ਪਹਿਲਾਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਸੀ ਅਤੇ ਤਿੰਨ ਸਾਲਾਂ ਵਿੱਚ ਸਰਕਾਰ ਨੇ ਬਹੁਤ ਸ਼ਾਨਦਾਰ ਕਾਰਜ ਕੀਤਾ ਹੈ। ਆਪਣੀ ਸਰਕਾਰ ਦੀਆਂ ਕਾਰਗੁਜ਼ਾਰੀਆਂ ਨੂੰ ਗਿਣਾਉਂਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਇਹ ਪਹਿਲਾ ਮੌਕੇ ਹੈ ਕਿ ਜਦੋਂ ਦੇਸ਼ ਦੇ ਲੋਕਾਂ ਨੇ ਹਰ ਸਮੇਂ ਸਰਕਾਰ ਦਾ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਛੋਟੇ-ਛੋਟੇ ਲੋਕਾਂ ਲਈ ਵੱਡੇ-ਵੱਡੇ ਕੰਮ ਕਰਦੇ ਰਹਿਣਗੇ ਅਤੇ ਇਹ ਮੇਰਾ ਇਰਾਦਾ ਹੈ। ਉਨ੍ਹਾਂ ਕਿਹਾ ਕਿ ਲੋਕ ਉਨ੍ਹਾਂ ਨੂੰ ਪੁੱਛਦੇ ਹਨ ਕਿ ਉਹ ਥੱਕਦੇ ਨਹੀਂ ਹਨ ਤਾਂ ਮੈਂ ਉਨ੍ਹਾਂ ਨੂੰ ਕਹਿੰਦਾ ਹਾਂ ਕਿ ਸਵਾ ਸੌ ਕਰੋੜ ਉਨ੍ਹਾਂ ਨਾਲੋਂ ਇੱਕ ਕਦਮ ਅੱਗੇ ਚਲਦੇ ਹਨ ਅਤੇ ਉਨ੍ਹਾਂ ਦੀ ਤਾਕਤ ਨਾਲ ਮੈਨੂੰ ਕੰਮ ਕਰਨ ਦੀ ਪ੍ਰੇਰਨਾ ਮਿਲਦੀ ਹੈ।

Send this to a friend