ਰਾਣਾ ਨੂੰ ਬਰਖਾਸਤ ਕਰਨ ਲਈ ‘ਆਪ‘ ਵਲੋਂ ਕੈਪਟਨ ਨੂੰ ਅਲਟੀਮੇਟਮ

ਚੰਡੀਗੜ, 26 ਮਈ (ਪੰਜਾਬ ਟਾਇਮਜ਼ ਬਿਊਰੋ)- ਆਮ ਆਦਮੀ ਪਾਰਟੀ ਨੇ ਕਾਂਗਰਸ ਸਰਕਾਰ ਦੇ ਕੈਬਿਨੇਟ ਮੰਤਰੀ ਰਾਣਾ ਗੁਰਜੀਤ ਸਿੰਘ ਦੁਆਰਾ ਆਪਣੇ ਨੌਕਰਾਂ ਰਾਹੀਂ ਰੇਤ ਬਜਰੀ ਦੀਆਂ ਖੱਡਾਂ ਦੇ ਬੇਨਾਮੀ ਠੇਕੇ ਲੈਣ ਦੇ ਦੋਸ਼ਾਂ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਲਟੀਮੇਟਮ ਦਿੱਤਾ ਹੈ ਕਿ ਉਹ ਸੋਮਵਾਰ, 29 ਮਈ 2017 ਤੱਕ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਪਦ ਤੋਂ ਹਟਾਉਣ, ਜੇਕਰ ਮੁੱਖ ਮੰਤਰੀ ਅਜਿਹਾ ਨਹੀਂ ਕਰਦੇ ਤਾਂ ਵਿਰੋਧੀ ਧਿਰ ਦੇ ਨੇਤਾ ਐਚ.ਐਸ ਫੂਲਕਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਧਾਨ ਸਭਾ ਤੋਂ ਮੁੱਖ ਮੰਤਰੀ ਦੀ ਸਰਕਾਰ ਰਿਹਾਇਸ਼ ਤੱਕ ਰੋਸ਼ ਮਾਰਚ ਕਰਨਗੇ।ਅਜਿਹੇ ਨਜਾਇਜ ਕਾਰੋਬਾਰਾਂ ਵਿਰੁੱਧ ਸਾਡੀ ਪਾਰਟੀ ਸਦਨ ਤੋਂ ਲੈ ਕੇ ਸੜਕ ਤੱਕ ਸੰਘਰਸ਼ ਕਰਨ ਤੋਂ ਕਦੇ ਵੀ ਗੁਰੇਜ਼ ਨਹੀਂ ਕਰੇਗੀ।

Send this to a friend