ਹੁੱਲੜਬਾਜ਼ ਤੇ ਨਸ਼ਾ ਤਸਕਰ ਬਖਸ਼ੇ ਨਹੀਂ ਜਾਣਗੇ-ਹਰੇਕ ਨਾਗਰਿਕ ਨੂੰ ਇਨਸਾਫ਼ ਮਿਲੇਗਾ : ਐਸ.ਐੱਚ.ਓ. ਹਰਦੇਵ ਪ੍ਰੀਤ ਸਿੰਘ

image ਫਿਰੋਜ਼ਸ਼ਾਹ, 28 ਮਈ (ਗੁਰਤਾਰ ਸਿੰਘ ਸਿੱਧੂ) ਇਲਾਕੇ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਨੂੰ ਢਾਹ ਲਾਉਣ ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੁੱਲੜਬਾਜ ਅਤੇ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀ ਜਾਵੇਗਾ ਅਤੇ ਆਪਣੀ  ਮੁਸ਼ਕਿਲ  ਦੇ ਹੱਲ ਸਬੰਧੀ ਪੁਲਿਸ ਸਹਾਇਤਾ ਪ੍ਰਾਪਤ ਕਰਨ ਵਾਲੇ ਹਰ ਨਾਗਰਿਕ ਨੂੰ ਇਨਸਾਫ ਦਿਵਾਇਆ ਜਾਵੇਗਾ ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਉੱਚ ਵਿੱਦਿਆ ਪ੍ਰਾਪਤ ਇੰਸਪੈਕਟਰ ਸ. ਹਰਦੇਵਪ੍ਰੀਤ ਸਿੰਘ ਨੇ ਥਾਣਾ ਘੱਲ ਖੁਰਦ ਦੇ ਮੁੱਖੀ ਵੱਜੋਂ ਅਹੁਦਾ ਸੰਭਾਲਣ ਉਪਰੰਤ ਪੱਤਰਕਾਰ ਅਤੇ ਇਲਾਕੇ ਦੀਆਂ ਪ੍ਰਮੁੱਖ ਸਮਾਜ ਸੇਵੀ ਸਖ਼ਸ਼ੀਅਤਾਂ ਨਾਲ ਪਲੇਠੀ ਮਿਲਣੀ ਦੌਰਾਨ ਕੀਤਾ ।ਉਹਨਾਂ ਕਿਹਾ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਪਬਲਿਕ ਅਤੇ ਪੁਲਿਸ ਦਾ ਆਪਸੀ ਤਾਲਮੇਲ ਬਹੁਤ ਅਹਿਮ ਭੂਮਿਕਾ ਨਿਭਾਉਂਦਾ ਹੈ ।ਉਨ੍ਹਾਂ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਹਰੇਕ ਮੁਸ਼ਕਿਲ ਸਬੰਧੀ ਉਹਨਾਂ ਨੂੰ ਬਿਨਾਝਿਜਕ ਮਿਲਣ ਉਹਨਾਂ ਨੂੰ ਯੋਗ ਕਾਨੂੰਨੀ ਪ੍ਰਕਿਰਿਆ ਅਨੁਸਾਰ ਇਨਸਾਫ਼ ਦਿੱਤਾ ਜਾਵੇਗਾ।ਇਸ ਮੌਕੇ ਪੱਤਰਕਾਰ ਅਤੇ ਪ੍ਰਮੁੱਖ ਸਮਾਜਸੇਵੀ ਆਗੂਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

Send this to a friend