ਫੌਜੀਆਂ, ਪੁਲੀਸ ਮੁਲਾਜ਼ਮਾਂ ਤੇ ਹਾਦਸਾ ਪੀੜਤਾਂ ਲਈ ਨਵੀਂ ਮੁਆਵਜ਼ਾ ਨੀਤੀ ਹੋਵੇਗੀ ਤਿਆਰ

ਚੰਡੀਗੜ- ਪੰਜਾਬ ਮੰਤਰੀ ਮੰਡਲ ਨੇ ਹਾਦਸਿਆਂ ਅਤੇ ਅੱਗ ਦੇ ਪੀੜਤਾਂ ਦੇ ਨਾਲ-ਨਾਲ ਫੌਜ, ਨੀਮ ਫੌਜੀ ਬਲਾਂ ਅਤੇ ਪੰਜਾਬ ਪੁਲੀਸ ਦੇ ਸ਼ਹੀਦਾਂ ਲਈ ਨਵੀਂ ਮੁਆਵਜ਼ਾ ਨੀਤੀ ਤਿਆਰ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਅਨੇਕਾਂ ਮਹੱਤਵਪੂਰਨ ਫੈਸਲੇ ਲਏ ਗਏ ਜੋ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ‘ਤੇ ਅਧਾਰਿਤ ਹਨ।ਇਸ ਪ੍ਰਸਤਾਵ ਸਕੀਮ ‘ਤੇਜ਼ਾਬ ਪੀੜਤ ਔਰਤਾਂ ਲਈ ਪੰਜਾਬ ਵਿੱਤੀ ਸਹਾਇਤਾ ਸਕੀਮ-2017‘ ਹੇਠ ਤੇਜ਼ਾਬ ਦੇ ਹਮਲੇ ਨਾਲ ਪੀੜਤ ਔਰਤ ਨੂੰ 8000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਹ ਵਿੱਤੀ ਸਹਾਇਤਾ ਹਾਸਲ ਕਰਨ ਲਈ ਪੀੜਤ ਮਹਿਲਾ ਜਾਂ ਉਸ ਦਾ ਪਰਿਵਾਰਕ ਮੈਂਬਰ ਜਾਂ ਉਸ ਦਾ ਕੋਈ ਵੀ ਰਿਸ਼ਤੇਦਾਰ ਸਬੰਧਤ ਜ਼ਿਲ੍ਹੇ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੂੰ ਅਰਜ਼ੀ ਦੇ ਸਕਦਾ ਹੈ।‘ਅਸ਼ੀਰਵਾਦ ਸਕੀਮ’ ਅਧੀਨ ਆਨਲਾਈਨ ਬੈਂਕਿੰਗ ਮੈਨੇਜਮੈਂਟ ਸਿਸਟਮ ਰਾਹੀਂ ਰਾਸ਼ੀ ਦਾ ਭੁਗਤਾਨ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤਾ ਜਾਵੇਗਾ।ਮੰਤਰੀ ਮੰਡਲ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਜ਼ਿਲ•ਾ ਪ੍ਰੀਸ਼ਦਾਂ ਦੇ 1186 ਸਿਹਤ ਕੇਂਦਰਾਂ ਵਿੱਚ ਸਰਵਿਸ ਪ੍ਰੋਵਾਈਡਰਾਂ ਵਜੋਂ ਕੰਮ ਕਰ ਰਹੇ ਫਾਰਮਾਸਿਸਟਾਂ ਅਤੇ ਦਰਜਾ ਚਾਰ ਕਰਮਚਾਰੀਆਂ ਦੇ ਠੇਕੇ ‘ਤੇ ਅਧਾਰਿਤ ਸੇਵਾਕਾਲ ਵਿੱਚ ਇੱਕ ਸਾਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਹ ਵਾਧਾ ਇੱਕ ਅਪ੍ਰੈਲ 2017 ਤੋਂ 31 ਮਾਰਚ, 2018 ਜਾਂ ਨਿਯਮਤ ਭਰਤੀ (ਜੋ ਵੀ ਪਹਿਲਾਂ ਹੋਵੇ) ਤੱਕ ਕੰਮ ਚਲਾਊ ਪ੍ਰਬੰਧ ਵਜੋਂ ਇਕ ਸਾਲ ਲਈ ਫਾਰਮਾਸਿਸਟ ਵਾਸਤੇ 7000 ਰੁਪਏ ਪ੍ਰਤੀ ਮਹੀਨਾ ਅਤੇ ਦਰਜਾ ਚਾਰ ਕਰਮਚਾਰੀ ਲਈ 3000 ਪ੍ਰਤੀ ਮਹੀਨਾ ਦੀ ਮੌਜੂਦਾ ਦਰ ‘ਤੇ ਕੀਤਾ ਗਿਆ ਹੈ।

Send this to a friend