ਬਾਬਰੀ ਮਸਜਿਦ ਮਾਮਲਾ: ਅਡਵਾਨੀ ਸਮੇਤ 12 ਦੋਸ਼ੀਆਂ ’ਤੇ ਚਲੇਗਾ ਅਪਰਾਧਿਕ ਸਾਜ਼ਿਸ਼ ਦਾ ਕੇਸ

image ਲਖਨਊ, 30 ਮਈ (ਪੰਜਾਬ ਟਾਇਮਜ਼ ਬਿਊਰੋ)- ਅਯੋਧਿਆ ’ਚ 6 ਦਸੰਬਰ 1992 ਨੂੰ ਬਾਬਰੀ ਮਸਜਿਦ ਦੇ ਢਾਂਚੇ ਨੂੰ ਢਾਹੁਣ ਦੇ ਮਾਮਲੇ ’ਚ ਦੋਸ਼ੀ ਸਾਬਕਾ ਉਪ-ਪ੍ਰਧਾਨ ਮੰਤਰੀ ਲਾਲ ਕ੍ਰਿਸ਼ਣ ਅਡਵਾਨੀ, ਡਾ. ਮੁਰਲੀ ਮਨੋਹਰ ਜੋਸ਼ੀ ਅਤੇ ਕੇਂਦਰੀ ਮੰਤਰੀ ਉਮਾ ਭਾਰਤੀ ਸਮੇਤ 12 ਦੋਸ਼ੀਆਂ ’ਤੇ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਆਰੋਪ ਤੈਅ ਕਰ ਦਿੱਤੇ ਹਨ। ਇਨ੍ਹਾਂ ਸਾਰਿਆਂ ’ਤੇ ਅਪਰਾਧਿਕ ਸਾਜ਼ਿਸ਼ ਦਾ ਮਾਮਲਾ ਚਲਾਇਆ ਜਾਵੇਗਾ। ਹਾਲਾਂਕਿ ਸਭ ਨੂੰ ਇਸ ਮਾਮਲੇ ’ਚ ਜ਼ਮਾਨਤ ਦੇ ਦਿੱਤੀ ਗਈ ਹੈ।

Send this to a friend