ਅੰਮ੍ਰਿਤਸਰ, 31 ਮਈ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਹੈ ਕਿ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਅਤੇ ਭੁਝੰਗੀਆਂ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਰ ਸਾਲ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕਰਕੇ 6 ਜੂਨ ਨੂੰ ਭੋਗ ਪਾਏ ਜਾਣਗੇ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਵੀ ਇਸ ਦਿਨ ਨੂੰ ਘੱਲੂਘਾਰਾ ਦਿਵਸ ਵਜੋਂ ਮਨਾਇਆ ਜਾਵੇਗਾ।