ਮਨਮਰਜ਼ੀ ਵਾਲੇ ਢੰਗ ਨਾਲ ਰੇਤ ਦੀਆਂ ਖੱਡਾਂ ਦੀ ਬੋਲੀ ਰੱਦ ਨਹੀਂ ਕੀਤੀ ਜਾਵੇਗੀ : ਕੈਪਟਨ

image_thumb-183  ਚੰਡੀਗੜ੍ਹ, 4 ਜੂਨ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਪਾਰਟੀਆਂ ਦੇ ਦਬਾਅ ਹੇਠ ਜਾਂ ਮੀਡੀਏ ਦੀ ਚਰਚਾ ਦੇ ਨਤੀਜੇ ਵਜੋਂ ਰੇਤ ਦੀਆਂ ਖੱਡਾਂ ਦੀ ਹਾਲ ਹੀ ਵਿੱਚ ਕੀਤੀ ਗਈ ਬੋਲੀ ਨੂੰ ਰੱਦ ਕਰਨ ਦੀ ਸੰਭਾਵਨਾ ਤੋਂ ਮੁੱਢਲੇ ਰੂਪ ਵਿੱਚ ਇਨਕਾਰ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਮੁੱਦੇ ਉੱਤੇ ਮਨਮਰਜ਼ੀ ਵਾਲੇ ਢੰਗ ਨਾਲ ਕਾਰਵਾਈ ਕਰਨ ਤੋਂ ਇਨਕਾਰ ਕਰਦੇ ਹੋਏ ਸਪਸ਼ਟ ਕੀਤਾ ਹੈ ਕਿ ਨਾ ਤਾਂ ਉਹ ਸਿਆਸੀ ਦਬਾਅ ਅੱਗੇ ਝੁਕਣਗੇ ਅਤੇ ਨਾ ਹੀ ਮੀਡੀਆ ਵਿੱਚ ਚੱਲ ਰਹੀ ਚਰਚਾ ਤੋਂ ਪ੍ਰਭਾਵਿਤ ਹੋ ਕੇ ਕਿਸੇ ਵੀ ਤਰ੍ਹਾਂ ਦਾ ਫੈਸਲਾ ਲੈਣਗੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਕੋਈ ਵੀ ਫੈਸਲਾ ਕਾਨੂੰਨੀ ਪੱਖ ਬੜੇ ਧਿਆਨ ਨਾਲ ਲਿਆ ਜਾਵੇਗਾ ਜੋ ਨਿਆਂ ਦੇ ਹਿੱਤ ਵਿੱਚ ਹੋਵੇਗਾ। ੍ਯਮੁੱਖ ਮੰਤਰੀ ਨੇ ਕਿਹਾ ਕਿ ਇਹ ਨਿਲਾਮੀ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਹਾਈ ਕੋਰਟ ਦੇ ਇੱਕ ਸਾਬਕਾ ਜੱਜ ਅਤੇ ਦੋ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਅਧਾਰਿਤ ਕਮੇਟੀ ਦੀ ਨਿਗਰਾਨੀ ਹੇਠ ਕਰਵਾਈ ਗਈ ਹੈ। ਮੁੱਖ ਮੰਤਰੀ ਨੇ ਮੀਡੀਆ ਰਿਪੋਰਟਾਂ ਤੋਂ ਬਾਅਦ ਖਣਨ ਵਿਭਾਗ ਪਾਸੋਂ ਵਿਸਤ੍ਰਤ ਜਾਣਕਾਰੀ ਪ੍ਰਾਪਤ ਕੀਤੀ।

Send this to a friend