ਜੂਨ 84 ਦੇ ਸ਼ਹੀਦਾਂ ਦੀ ਯਾਦ ’ਚ ਹੋਏ ਸਮਾਗਮ ਦੌਰਾਨ ਟਕਰਾਅ ਟਲਿਆ
ਅੰਮ੍ਰਿਤਸਰ, 6 ਜੂਨ (ਪੰਜਾਬ ਟਾਇਮਜ਼ ਬਿਊਰੋ)- ਜੂਨ 1984 ਦੇ ਫੌਜੀ ਹਮਲੇ ਸਬੰਧੀ ਸ਼ਹੀਦਾਂ ਦੀ ਯਾਦ ਵਿੱਚ ਮੰਗਲਵਾਰ ਨੂੰ ਮਨਾਏ ਗਏ 33ਵੇਂ ਕੌਮੀ ਘੱਲੂਕਾਰ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮਾਗਮ ਦੌਰਾਨ ਇਸ ਵਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਕੌਮ ਦੇ ਨਾਂ ਸੰਦੇਸ਼ ਪੜ੍ਹਣ ਸਮੇਂ ਸੰਗਤ ਵੱਲੋਂ ਖਾਲਿਸਤਾਨ ਦੇ ਨਾਅਰੇ ਲਗਾਏ ਗਏ। ਉਂਝ ਇਸ ਦੌਰਾਨ ਟਕਰਾਅ ਤੋਂ ਬਚਾਅ ਰਿਹਾ। ਜਿਵੇਂ ਹੀ ਸਿੰਘ ਸਾਹਿਬ ਸੰਦੇਸ਼ ਪੜ੍ਹਨ ਲ¤ਗੇ ਹਜ਼ਾਰਾਂ ਦੀ ਗਿਣਤੀ ਵਿ¤ਚ ਇਕ¤ਠੀ ਸੰਗਤ ’ਚੋਂ ਖਾਲਿਸਤਾਨ ਦੇ ਨਾਅਰੇ ਗੂੰਜਣ ਲ¤ਗੇ।ਜਿੰਨਾ ਸਮਾਂ ਗਿਆਨੀ ਗੁਰਬਚਨ ਸਿੰਘ ਸੰਦੇਸ਼ ਪੜ੍ਹਦੇ ਰਹੇ, ਨਾਅਰੇ ਲ¤ਗਦੇ ਰਹੇ।ਸਿੱਖ ਸੰਗਤਾਂ ਦਾ ਵੱਡਾ ਹਿੱਸਾ ਡੇਰਾ ਸਿਰਸਾ ਵਿਵਾਦ ਤੋਂ ਬਾਅਦ ਗਿਆਨੀ ਗੁਰਬਚਨ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਜੋਂ ਪ੍ਰ੍ਹਾਨ ਨਹੀਂ ਕਰ ਰਿਹਾ। ਇਸ ਕਰਕੇ ਪਿਛਲੇ 2 ਸਾਲਾਂ ਤੋਂ ਗਿਆਨੀ ਗੁਰਬਚਨ ਸਿੰਘ ਵ¤ਲੋਂ ਸੰਦੇਸ਼ ਪੜ੍ਹੇ ਜਾਣ ਦਾ ਵਿਰੋਧ ਹੁੰਦਾ ਆ ਰਿਹਾ ਹੈ।
ਖਾਲਿਸਤਾਨ ਦੇ ਨਾਅਰਿਆਂ ਦਰਮਿਆਨ ਬੇਸ਼ੱਕ ਸੰਗਤ ਸ਼ਾਂਤੀ ਨਾਲ ਬੈਠੀ ਰਹੀ, ਪ੍ਰੰਤੂ ਸ਼ੋਰ ਸ਼ਰਾਬੇ ਕਾਰਨ ਸਿੰਘ ਸਾਹਿਬ ਦਾ ਸੰਦੇਸ਼ ਕਿਸੇ ਦੇ ਕੰਨਾਂ ਤ¤ਕ ਪਹੁੰਚ ਨਹੀਂ ਸਕਿਆ। ਇਸ ਸਮਾਗਮ ਨੂੰ ਸ਼ਾਂਤੀਪੂਰਨ ਨੇਪਰੇ ਚਾੜ੍ਹਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਕੀਤੇ ਗਏ ਯਤਨ ਯੋਗ ਨਤੀਜੇ ਨਹੀਂ ਕੱਢ ਸਕੇ। ਇਸ ਦੌਰਾਨ ਸਰਬੱਤ ਖਾਲਸਾ ਵੱਲੋਂ ਨਿਯੁਕਤ ਮਤਵਾਜੀ ਜੱਥੇਦਾਰਾਂ ਅਤੇ ਅੰਮ੍ਰਿਤਸਰ ਅਕਾਲੀ ਦਲ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਅਕਾਲ ਤਖਤ ਦੇ ਸਾਹਮਣੇ ਵੱਖਰੀ ਸਟੇਜ ਲਾਈ ਗਈ। ਇਸ ਮੌਕੇ ’ਤੇ ਮਤਵਾਜੀ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਭਾਈ ਧਿਆਨ ਸਿੰਘ ਮੰਡ ਵੱਲੋਂ ਸਮਾਨਾਂਤਰ ਕੌਮ ਦੇ ਨਾਂਅ ਸੰਦੇਸ਼ ਪੜ੍ਹਿਆ ਗਿਆ। ਉਂਝ ਇਸ ਦੌਰਾਨ ਕਿਸੇ ਤਰ੍ਹਾਂ ਦਾ ਟਕਰਾਅ ਜਾਂ ਬਹਿਸ ਨਹੀਂ ਹੋਈ।
ਜੂਨ 1984 ਵਿਚ ਸ¤ਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਕੇਂਦਰ ਸਰਕਾਰ ਦੇ ਹੁਕਮ ’ਤੇ ਭਾਰਤੀ ਫੌਜ ਵ¤ਲੋਂ ਕੀਤੇ ਗਏ ਫੌਜੀ ਹਮਲੇ ਦੌਰਾਨ ਹਜ਼ਾਰਾਂ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਸ਼ਹੀਦ ਹੋਏ ਸਨ। ਸ਼ਹੀਦਾਂ ਦੀ 33ਵੀਂ ਸਲਾਨਾ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵ¤ਲੋਂ ਸਿ¤ਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗਿਆਨੀ ਗੁਰਬਚਨ ਸਿੰਘ ਵ¤ਲੋਂ ਸੰਦੇਸ਼ ਪੜ੍ਹਣ ਸਮੇਂ ਵਿਰੋਧ ਸਵਰੂਪ ਖਾਲਿਸਤਾਨ ਦੇ ਨਾਅਰੇ ਤਾਂ ਲ¤ਗੇ ਪਰ ਕਿਸੇ ਤਰ੍ਹਾਂ ਦਾ ਟਕਰਾਅ ਹੋਣ ਤੋਂ ਬਚਾਅ ਹੋ ਗਿਆ।ਰੌਲੇ ਰ¤ਪੇ ਦੇ ਬਾਵਜੂਦ ਗਿਆਨੀ ਗੁਰਬਚਨ ਸਿੰਘ ਨੇ ਆਪਣਾ ਸੰਦੇਸ਼ ਮੁਕੰਮਲ ਕੀਤਾ।ਇਸ ਮੌਕੇ ’ਤੇ ਪਹਿਲਾਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸ¤ਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਇ ਸਿੰਘ ਦੇ ਰਾਗੀ ਜਥੇ ਵ¤ਲੋਂ ਗੁਰਬਾਣੀ ਕੀਰਤਨ ਕੀਤਾ ਗਿਆ।ਅਰਦਾਸ ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸ¤ਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁ¤ਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ।ਇਸ ਸ਼ਹੀਦੀ ਸਮਾਗਮ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁ¤ਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਦੇ ਸਪੁ¤ਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸੁਪਤਨੀ ਬੀਬੀ ਹਰਪ੍ਰੀਤ ਕੌਰ, ਸਪੁ¤ਤਰੀ ਬੀਬੀ ਸਤਵੰਤ ਕੌਰ ਤੇ ਭਰਾਤਾ ਭਾਈ ਮਨਜੀਤ ਸਿੰਘ ਸਮੇਤ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਅਤੇ ਵ¤ਖ-ਵ¤ਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ।ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਦਿੰਦਿਆਂ ਜਿਥੇ ਜੂਨ 1984 ਵਿਚ ਜ਼ਾਲਮ ਕੇਂਦਰ ਸਰਕਾਰ ਵ¤ਲੋਂ ਕਰਵਾਏ ਗਏ ਇਸ ਘ¤ਲੂਘਾਰੇ ਨੂੰ ਅਤਿ-ਨਿੰਦਣਯੋਗ ਕਰਾਰ ਦਿ¤ਤਾ, ਉਥੇ ਹੀ ਉਨ੍ਹਾਂ ਨੇ ਕੌਮੀ ਇ¤ਕਜੁਟਤਾ ਨਾਲ ਵਰਤਮਾਨ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ 1984 ਦੇ ਘ¤ਲੂਘਾਰੇ ਵਿਚ ਭਾਰਤੀ ਫੌਜ ਵ¤ਲੋਂ ਕੀਤੇ ਗਏ ਜ਼ੁਲਮ ਵਿਰੁ¤ਧ ਸੂਰਬੀਰ ਯੋਧੇ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਸ਼ਹੀਦ ਭਾਈ ਅਮਰੀਕ ਸਿੰਘ ਤੇ ਜਨਰਲ ਸ਼ੁਬੇਗ ਸਿੰਘ ਸਮੇਤ ਬੇਅੰਤ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਨੇ ਸ਼ਹਾਦਤਾਂ ਦਿ¤ਤੀਆਂ, ਜਿਨ੍ਹਾਂ ਨੂੰ ਸਿ¤ਖ ਕੌਮ ਹਰ ਸਾਲ ਸ਼ਹੀਦੀ ਸਮਾਗਮ ਕਰ ਕੇ ਯਾਦ ਕਰਦੀ ਹੈ। ਉਨ੍ਹਾਂ ਇਸ ਘ¤ਲੂਘਾਰੇ ਲਈ ਮੁਕੰਮਲ ਰੂਪ ਵਿਚ ਭਾਰਤ ਦੀ ਤਤਕਾਲੀ ਸਰਕਾਰ ਨੂੰ ਦੋਸ਼ੀ ਠਹਿਰਾਉਂਦਿਆਂ ਕਿਹਾ ਕਿ ਇਸ ਤੋਂ ਵ¤ਧ ਦੁ¤ਖ ਦੀ ਗ¤ਲ ਕੀ ਹੋ ਸਕਦੀ ਹੈ ਕਿ ਆਪਣੇ ਹੀ ਦੇਸ਼ ਦੀ ਸਰਕਾਰ ਵ¤ਲੋਂ ਆਪਣੀ ਹੀ ਫੌਜ ਦੁਆਰਾ ਸਿ¤ਖਾਂ ਦੇ ਧਾਰਮਿਕ ਅਸਥਾਨ ਨੂੰ ਟੈਂਕਾਂ-ਤੋਪਾਂ ਤੇ ਗੋਲੇ-ਬਾਰੂਦ ਦਾ ਨਿਸ਼ਾਨਾ ਬਣਾ ਕੇ ਸੰਗਤਾਂ ਨੂੰ ਸ਼ਹੀਦ ਕਰ ਦਿ¤ਤਾ ਗਿਆ ਹੋਵੇ। ਉਨ੍ਹਾਂ ਸਮੁ¤ਚੇ ਸਿ¤ਖ ਜਗਤ ਨੂੰ ਪੰਥਕ ਮਸਲਿਆਂ ਤੇ ਦਰਪੇਸ਼ ਚੁਣੌਤੀਆਂ ਦੇ ਹ¤ਲ ਲਈ ਇਕਜੁ¤ਟ ਹੋ ਕੇ ਯਤਨ ਕਰਨ ਲਈ ਕਿਹਾ। ਸਮਾਗਮ ਦੌਰਾਨ ਸੰਤ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਦੇ ਸਪੁ¤ਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸੁਪਤਨੀ ਬੀਬੀ ਹਰਪ੍ਰੀਤ ਕੌਰ ਤੇ ਭਰਾਤਾ ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸ਼ਹੀਦ ਭਾਈ ਨਛ¤ਤਰ ਸਿੰਘ ਭਲਵਾਨ ਦੇ ਸਪੁ¤ਤਰ ਭਾਈ ਭੁਪਿੰਦਰ ਸਿੰਘ ਭਲਵਾਨ ਅਤੇ ਹੋਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵ¤ਲੋਂ ਸਿਰੋਪਾਓ ਦਿ¤ਤੇ ਗਏ। ਇਸ ਮੌਕੇ ਸ¤ਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਗ੍ਰੰਥੀ ਗਿਆਨੀ ਰਘਬੀਰ ਸਿੰਘ ਤੇ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕ¤ਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿ¤ਟੇਵਡ, ਸ. ਜੈਪਾਲ ਸਿੰਘ ਮੰਡੀਆ ਤੇ ਸ. ਸੁਰਜੀਤ ਸਿੰਘ ਕਾਲਾਬੂਲਾ, ਮੈਂਬਰ ਸ਼੍ਰੋਮਣੀ ਕਮੇਟੀ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਸ. ਗੁਰਬਚਨ ਸਿੰਘ ਕਰਮੂਵਾਲਾ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਚਰਨਜੀਤ ਸਿੰਘ ਜ¤ਸੋਵਾਲ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਸੁਖਦੇਵ ਸਿੰਘ ਬਾਠ, ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਨਵਤੇਜ ਸਿੰਘ ਕੌਣੀ, ਸ. ਸਤਵਿੰਦਰ ਸਿੰਘ ਟੌਹੜਾ, ਸ. ਮਲਕੀਤ ਸਿੰਘ ਚੰਗਾਲ, ਸ. ਅਮਰਜੀਤ ਸਿੰਘ ਬੰਡਾਲਾ, ਸ. ਜੋਧ ਸਿੰਘ ਸਮਰਾ, ਮੈਂਬਰ ਧਰਮ ਪ੍ਰਚਾਰ ਸ. ਅਜਾਇਬ ਸਿੰਘ ਅਭਿਆਸੀ ਤੇ ਸ. ਅਵਤਾਰ ਸਿੰਘ ਵਣਵਾਲਾ, ਸ. ਅਲਵਿੰਦਰਪਾਲ ਸਿੰਘ ਪ¤ਖੋਕੇ, ਅਕਾਲੀ ਆਗੂ ਸ. ਗੁਲਜ਼ਾਰ ਸਿੰਘ ਰਣੀਕੇ, ਸ਼੍ਰੋਮਣੀ ਕਮੇਟੀ ਦੇ ਮੁ¤ਖ ਸਕ¤ਤਰ ਸ. ਹਰਚਰਨ ਸਿੰਘ, ਸਕ¤ਤਰ ਡਾ. ਰੂਪ ਸਿੰਘ ਤੇ ਸ. ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕ¤ਤਰ ਸ. ਹਰਭਜਨ ਸਿੰਘ ਮਨਾਵਾਂ, ਡਾ. ਪਰਮਜੀਤ ਸਿੰਘ ਸਰੋਆ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਦਿਲਜੀਤ ਸਿੰਘ, ਸ. ਕੇਵਲ ਸਿੰਘ, ਸ. ਮਹਿੰਦਰ ਸਿੰਘ ਆਹਲੀ, ਸ. ਬਿਜੈ ਸਿੰਘ, ਸ. ਪ੍ਰਤਾਪ ਸਿੰਘ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕ¤ਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕ¤ਤਰ ਸਿੰਘ ਤੇ ਸ. ਚਾਨਣ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲ¤ਖਣ ਸਿੰਘ, ਸ. ਗੁਰਿੰਦਰ ਸਿੰਘ ਤੇ ਸ. ਰਘਬੀਰ ਸਿੰਘ ਤੋਂ ਇਲਾਵਾ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਗਿਆਨੀ ਪੂਰਨ ਸਿੰਘ ਤੇ ਭਾਈ ਜਸਬੀਰ ਸਿੰਘ ਖਾਲਸਾ, ਰਾਗੀ ਭਾਈ ਗੁਰਮੇਜ ਸਿੰਘ, ਸ. ਸਿਮਰਨਜੀਤ ਸਿੰਘ ਮਾਨ, ਭਾਈ ਈਮਾਨ ਸਿੰਘ ਮਾਨ, ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਮੋਹਕਮ ਸਿੰਘ, ਭਾਈ ਜਸਬੀਰ ਸਿੰਘ, ਭਾਈ ਪਰਮਜੀਤ ਸਿੰਘ ਖਾਲਸਾ ਅਤੇ ਵ¤ਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਰਵਾਏ ਗਏ ਸਾਲਾਨਾ ਸ਼ਹੀਦੀ ਸਮਾਗਮ ਵਿਚ ਇ¤ਕਜੁਟ ਹੋ ਕੇ ਸਹਿਯੋਗ ਕਰਨ ਲਈ ਪੁ¤ਜੀਆਂ ਸਮੂਹ ਸਿ¤ਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਪ੍ਰਮੁ¤ਖ ਸ਼ਖਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਅਤਿ ਭਾਵੁਕ ਤੇ ਸੰਜੀਦਾ ਦਿਹਾੜਾ ਹੈ ਜੋ ਸਮੁ¤ਚੀ ਕੌਮ ਲਈ ਕਦੇ ਨਾ-ਭੁ¤ਲਣਯੋਗ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਜਿਨ੍ਹਾਂ ਵੀ ਸਿ¤ਖ ਆਗੂਆਂ ਨੂੰ ਸਹਿਯੋਗ ਕਰਨ ਤੇ ਇ¤ਕਜੁਟ ਹੋਣ ਲਈ ਅਪੀਲ ਕੀਤੀ ਸੀ ਉਨ੍ਹਾਂ ਸਾਰਿਆਂ ਨੇ ਪੂਰਨ ਸਹਿਯੋਗ ਕੀਤਾ ਹੈ ਜੋ ਕੌਮ ਲਈ ਚੰਗਾ ਸੁਨੇਹਾ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੌਮੀ ਇ¤ਕਜੁਟਤਾ ਲਈ ਹਮੇਸ਼ਾ ਯਤਨਸ਼ੀਲ ਰਹੇਗੀ।