ਅੱਤਵਾਦ ਮਾਨਵਤਾ ਦਾ ਸਭ ਤੋਂ ਵੱਡਾ ਦੁਸ਼ਮਨ : ਮੋਦੀ

image ਅਸਥਾਨਾ- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸੰਘੱਈ ਕੋਆਪ੍ਰੇਸ਼ਨ ਆਰਗੇਨਾਈਜ਼ੇਸ਼ਨ (ਐਸਸੀਓ) ਸਿਖਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਅੱਤਵਾਦ ਇਸ ਸਮੇਂ ਮਾਨਵਤਾ ਦਾ ਸਭ ਤੋਂ ਵੱਡਾ ਦੁਸ਼ਮਨ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਮਾਨਵ ਅਧਿਕਾਰਾਂ ਅਤੇ ਮਾਨਵ ਮੁੱਲਾਂ ਲਈ ਇੱਕ ਵੱਡਾ ਖਤਰਾ ਬਣ ਗਿਆ ਹੈ। ਉਨ੍ਹਾਂ ਇਸ ਸਬੰਧੀ ਅੱਤਵਾਦ ਨੂੰ ਰੋਕਣ ਲਈ ਠੋਸ ਯਤਨਾਂ ਦੀ ਵਕਾਲਤ ਕੀਤੀ ਹੈ, ਤਾਂ ਜੋ ਇਸ ਦਾ ਕੋਈ ਪੱਕਾ ਹੱਲ ਕੱਢਿਆ ਜਾਵੇ। ਪ੍ਰਧਾਨ ਮੰਤਰੀ ਨੇ ਇਸ ਮੀਟਿੰਗ ਵਿੱਚ ਬੋਲਦਿਆਂ ਸਾਰੇ ਦੇਸ਼ਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਐਸਸੀਓ ਦੀ ਪੱਕੀ ਮੈਂਬਰੀ ਲਈ ਭਾਰਤ ਦਾ ਸਮਰਥਨ ਕੀਤਾ।

Send this to a friend