ਫ਼ਿਰੋਜ਼ਪੁਰ 13 ਜੂਨ 2017 (ਕਪੂਰ) ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜਪੁਰ ਸ੍ਰੀ ਰਾਮਵੀਰ ਆਈ.ਏ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਾਬੰਦੀ ਦੇ ਹੁਕਮ ਜਾਰੀ ਕੀਤਾ ਹੈ, ਜਿਸ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਦੋ ਪਹੀਆਂ ਵਹੀਕਲਾਂ ਤੇ ਵੱਖ-ਵੱਖ ਆਵਾਜ਼ਾਂ ਵਾਲੇ ਹਾਰਨ ਅਤੇ ਵਹੀਕਲਾਂ ਦੇ ਸੈਲੰਸਰ ਕੱਢਵਾ ਕੇ ਵੱਖਰੀ ਕਿਸਮ ਦੀਆਂ ਡਰਾਉਣੀਆਂ ਆਵਾਜ਼ਾਂ ਅਤੇ ਪਟਾਕੇ ਵਜਾਉਣ ਤੇ ਪੂਰਨ ਤੋਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਕੁੱਝ ਸ਼ਰਾਰਤੀ ਵਿਅਕਤੀਆਂ ਵੱਲੋਂ ਆਪਣੇ ਵਹੀਕਲਾਂ ਤੇ ਵੱਖ-ਵੱਖ ਆਵਾਜਾਂ ਵਾਲੇ ਹਾਰਨ ਲਗਵਾਏ ਹੋਏ ਹਨ ਅਤੇ ਆਪਣੇ ਵਹੀਕਲਾਂ ਤੇ ਸੈਲੰਸਰ ਕੱਢਵਾ ਕੇ ਵੱਖਰੀ ਕਿਸਮ ਦੀਆਂ ਡਰਾਉਣੀਆਂ ਆਵਾਜ਼ਾਂ ਅਤੇ ਪਟਾਕੇ ਵਜਾਉਂਦੇ ਹਨ, ਜਿਸ ਨਾਲ ਨੋਇਜ਼ ਪਲਿਊਸ਼ਨ ਐਕਟ ਦੀਆਂ ਧਾਰਾਵਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਅਤੇ ਆਮ ਜਨਤਾ ਦਾ ਸੰਤੁਲਨ ਵਿਗੜਨ ਦੀ ਸੰਭਾਵਨਾ ਬਣ ਜਾਂਦੀ ਹੈ ਅਤੇ ਦੁਰਘਟਨਾ ਹੋਣ ਦਾ ਵੀ ਖ਼ਤਰਾ ਬਣ ਜਾਂਦਾ ਹੈ, ਜਿਸ ਨਾਲ ਜਾਨੀ ਨੁਕਸਾਨ ਵੀ ਹੋ ਸਕਦਾ ਹੈ। ਇਸ ਲਈ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇਹ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 31 ਜੁਲਾਈ 2017 ਤੱਕ ਲਾਗੂ ਰਹਿਣਗੇ।