ਡੀ.ਜੀ.ਪੀ ਵੱਲੋਂ ਗੈਂਗਸਟਰਾਂ ਵਿਰੁੱਧ ਕਾਰਵਾਈ ਕਰਨ ਵਾਲੇ ਮੁਲਾਜ਼ਮਾਂ ਨੂੰ ਤਰੱਕੀਆਂ ਅਤੇ ਸਨਮਾਨ

ਗੈਂਗਸਟਰਾਂ ਤੇ ਤਸਕਰਾਂ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਜਾਰੀ

image ਚੰਡੀਗੜ੍ਹ, 14 ਜੂਨ – ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਜ਼ੁਰਮਾਂ ਨੂੰ ਠੱਲ ਪਾਉਣ ਲਈ ਪੰਜਾਬ ਪੁਲਿਸ ਵਲੋਂ ਗੈਂਗਸਟਰਾਂ ਤੇ ਤਸਕਰਾਂ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਹੋਰ ਤੇਜ਼ ਕੀਤੀ ਜਾਵੇਗੀ ਅਤੇ ਅਪਰਾਧੀਆਂ ਨੂੰ ਕਾਬੂ ਕਰਨ ਲਈ ਯਤਨ ਜਾਰੀ ਰਹਿਣਗੇ। ਇਹ ਵਿਚਾਰ ਡੀ.ਜੀ.ਪੀ ਪੰਜਾਬ ਸ੍ਰੀ ਸੁਰੇਸ਼ ਅਰੋੜਾ ਨੇ ਅੱਜ ਫਰੀਦਕੋਟ ਵਿਖੇ ਜਿਲਾ ਪੁਲਿਸ ਦੀ ਉਸ ਟੀਮ ਨੂੰ ਤਰੱਕੀਆਂ ਦੇਣ ਉਪਰੰਤ ਰੱਖੇ ਜਿਸ ਨੇ ਪੰਜਾਬ ਦੇ ਤਿੰਨ ਨਾਮੀ ਗੈਂਗਸਟਰਾਂ ਵਿਰੁੱਧ ਹਰਿਆਣਾ ਦੇ ਸਿਰਸਾ ਜਿਲੇ ਦੇ ਸਖੇਰਾ ਖੇੜਾ ਵਿਖੇ ਸਫਲ ਕਾਰਵਾਈ ਨੂੰ ਅੰਜਾਮ ਦਿੱਤਾ ਅਤੇ ਤਿੰਨਾਂ ਗੈਂਗਸਟਰਾਂ ਨੇ ਪੰਜਾਬ ਪੁਲਿਸ ਦੇ ਮਜ਼ਬੂਤ ਘੇਰੇ ਨੂੰ ਦੇਖਦਿਆਂ ਖੁਦ ਨੂੰ ਗੋਲੀਆਂ ਮਾਰ ਕੇ ਖੁਦਕਸ਼ੀ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਡੀ.ਜੀ.ਪੀ ਪੰਜਾਬ ਡੀ.ਜੀ.ਪੀ ਪੰਜਾਬ ਵਿਰੁੱਧ ਇਸ ਕਾਰਵਾਈ ਦੀ ਉਪਰ ਖੁਦ ਨੇੜਿਓਂ ਨਿਗਾਹ ਰੱਖ ਰਹੇ ਸਨ ਅਤੇ ਉਨਾਂ ਫਰੀਦਕੋਟ ਸੀ.ਆਈ.ਏ ਸਟਾਫ ਦੇ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਨੂੰ ਡੀ.ਜੀ.ਪੀ ਡਿਸਕ ਨਾਲ ਸਨਮਾਨਿਤ ਕਰਦਿਆਂ ਸ਼ਾਬਾਸ਼ ਦਿੱਤੀ। ਇਸ ਮੌੇਕੇ ਉਨਾਂ ਟੀਮ ਵਿੱਚ ਸ਼ਾਮਲ ਜਸਪਾਲ ਸਿੰਘ ਥਾਣੇਦਾਰ ਨੂੰ ਈ-2, ਗੁਰਲਾਲ ਸਿੰਘ ਸਹਾਇਕ ਥਾਣੇਦਾਰ ਨੂੰ ਡੀ-2, ਦਰਸ਼ਨ ਸਿੰਘ, ਜੈ ਦੀਪ ਸਿੰਘ, ਹਰਪਾਲ ਸਿੰਘ, ਗੁਰਵਿੰਦਰ ਸਿੰਘ, ਜੰਗ ਸਿੰਘ, ਸੁਖਦੇਵ ਸਿੰਘ, ਸੁਰਜੀਤ ਸਿੰਘ ਤੇ ਗੁਰਮੀਤ ਸਿੰਘ ਨੂੰ ਸਹਾਇਕ ਥਾਣੇਦਾਰ ਵਜੋਂ, ਅਮਨਦੀਪ ਸਿੰਘ ਤੇ ਕੁਲਤਾਰ ਸਿੰਘ ਨੂੰ ਹੌਲਦਾਰ  ਵਜੋਂ, ਗੁਰਪਿਆਰ ਸਿੰਘ, ਕੁਲਵਿੰਦਰ ਸਿੰਘ, ਬੇਅੰਤ ਸਿੰਘ ਅਤੇ ਜਗਸੀਰ ਸਿੰਘ ਨੂੰ ਦੇ ਰੈਂਕ ਨਾਲ ਤਰੱਕੀ ਦੇ ਕੇ ਸਨਮਾਨਿਤ ਕੀਤਾ।

Send this to a friend