ਧੂਰੀ, 15 ਜੂਨ (ਸੰਜੀਵ ਸਿੰਗਲਾ)- ਸਥਾਨਕ ਤਹਿਸੀਲ ਕੰਪਲੈਕਸ ਵਿਖੇ ਤਹਿਸੀਲਦਾਰ ਸ੍ਰ. ਗੁਰਜੀਤ ਸਿੰਘ ਨੇ ਚਾਰਜ ਸੰਭਾਲਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਤਹਿਸੀਲ ਧੂਰੀ ਦੇ ਮਾਲ ਮਹਿਕਮੇ ਨਾਲ ਸਬੰਧਤ ਅਧੂਰੇ ਪਏ ਕੰਮ ਜਿੱਥੇ ਪਹਿਲ ਦੇ ਅਧਾਰ ਤੇ ਹੱਲ ਕਰਵਾਉਣਗੇ, ਉਥੇ ਹੀ ਸਥਾਨਕ ਲੋਕ ਤਹਿਸੀਲ ਦੇ ਕੰਮਾਂ ਸਬੰਧੀ ਕਿਸੇ ਪ੍ਰਕਾਰ ਦੀ ਮੁਸ਼ਕਿਲ ਆਉਣ ’ਤੇ ਜਦੋਂ ਮਰਜ਼ੀ ਚਾਹੁਣ, ਉਹਨਾਂ ਨਾਲ ਬਿਨਾਂ ਝਿਜਕ ਸਿੱਧਾ ਸੰਪਰਕ ਕਰਕੇ ਆਪਣੀ ਮੁਸ਼ਕਿਲ ਸਬੰਧੀ ਉਹਨਾਂ ਨੂੰ ਜਾਣੂੰ ਕਰਵਾ ਸਕਦੇ ਹਨ। ਵਰਣਨਯੋਗ ਹੈ ਕਿ ਸ੍ਰ. ਗੁਰਜੀਤ ਸਿੰਘ ਧਾਰ ਕਲਾਂ ਜ਼ਿਲਾ ਪਠਾਨਕੋਟ ਤੋਂ ਤਬਦੀਲ ਹੋਕੇ ਇੱਥੇ ਆਏ ਹਨ। ਇਸ ਮੌਕੇ ਸੱਤਨਾਮ ਸਿੰਘ ਸੀਨੀਅਰ ਸਹਾਇਕ ਵੀ ਹਾਜਰ ਸਨ।