ਵਿਧਾਨ ਸਭਾ ਦੀ ਵੀਡੀਓ ਫੇਸਬੁੱਕ ’ਤੇ ਪਾਉਣ ਕਾਰਨ ਖਹਿਰਾ ਪੂਰੇ ਬਜਟ ਸੈਸ਼ਨ ਲਈ ਮੁਅੱਤਲ

image ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਫੇਸਬੁਕ ਉਤੇ ਲਾਈਵ ਵੀਡੀਓ ਦਿਖਾਉਣ ਕਾਰਨ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਸਿੰਘ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅਜ ਪੂਰੇ ਸੈਸ਼ਨ ਲਈ ਮੁਲਤਵੀ ਕਰ ਦਿੱਤਾ। ਵਿਧਾਨ ਸਭਾ ਵਿਚ ਹੋ ਰਹੇ ਹੰਗਾਮੇ ਦੀ ਸੁਖਪਾਲ ਸਿੰਘ ਖਹਿਰਾ ਵਲੋਂ ਫੇਸਬੁਕ ਉਤੇ ਵੀਡੀਓ ਪਾਈ ਗਈ, ਜਿਸ ਦਾ ਕੁਝ ਕਾਂਗਰਸੀ ਵਿਧਾਇਕਾਂ ਨੇ ਵਿਰੋਧ ਵੀ ਕੀਤਾ, ਪਰ ਸੁਖਪਾਲ ਸਿੰਘ ਖਹਿਰਾ ਨਹੀਂ ਹਟੇ। ਇਸ ਦੌਰਾਨ ਸਦਨ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਜਦੋਂ ਕਾਰਵਾਈ ਮੁੜ ਸ਼ੁਰੂ ਹੋਈ ਤਾਂ ਸੁਖਪਾਲ ਸਿੰਘ ਖਹਿਰਾ ਫਿਰ ਤੋਂ ਵੀਡੀਓ ਬਣਾਉਣ ਲਗ ਪਏ। ਇਸ ਦੌਰਾਨ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਖਹਿਰਾ ਦਾ ਮੋਬਾਇਲ ਫੋਨ ਜ਼ਬਤ ਕਰਨ ਲਈ ਕਿਹਾ ਪ੍ਰੰਤੂ ‘ਆਪ’ ਵਿਧਾਇਕਾਂਨੇਫੋਨ ਨੂੰ ਗਾਇਬ ਕਰ ਦਿੱਤਾ। ਇਸ ਨਾਲ ਸਦਨ ਵਿੱਚ ਹੰਗਾਮਾ ਮਚ ਗਿਆ। ਸਪੀਕਰ ਨੇ ਤੁਰੰਤ ਕਾਰਵਾਈ ਕਰਦੇ ਹੋਏ ਖਹਿਰਾ ਨੂੰ ਸਦਨ ’ਚੋਂ ਪੂਰੇ ਬਜਟ ਇਜਲਾਸ ਲਈ ਮੁਅੱਤਲ ਕਰ ਦਿੱਤਾ। ਇਸ ਤੋਂ ਬਾਅਦ ‘ਆਪ’ ਵਿਧਾਇਕਾਂ ਅਤੇ ਉਨ੍ਹਾਂ ਦੇ ਸਹਿਯੋਗੀ ਬਲਵਿੰਦਰ ਸਿੰਘ ਬੈਂਸ ਨਾਅਰੇਬਾਜ਼ੀ ਕਰਦੇ ਹੋਏ ਸਦਨ ਵਿੱਚੋਂ ਬਾਹਰ ਚਲੇ ਗਏ। ਹੰਗਾਮੇ ਕਾਰਨ 10 ਮਿੰਟ ਲਈ ਸਭਾ ਦੀ ਕਾਰਵਾਈ ਮੁਅੱਤਲ ਕਰਨੀ ਪਈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਸਿਮਰਜੀਤ ਸਿੰਘ ਬੈਂਸ ਨੂੰ ਵੀ ਸਭਾ ਵਿੱਚ ਮੁਅੱਤਲ ਕਰ ਦਿੱਤਾ ਗਿਆ ਸੀ।

Send this to a friend