ਚੰਡੀਗੜ੍ਹ ਲੁਧਿਆਣਾ ਮੁੱਖ ਮਾਰਗ ’ਤੇ ਪੀਣ ਵਾਲੇ ਪਾਣੀ ਦੀ ਲੀਕੇਜ ਜਾਰੀ

image ਸਮਰਾਲਾ, 16 ਜੂਨ (ਕਮਲਜੀਤ)- ਸਮਰਾਲਾ ਸਥਾਨਕ ਲੁਧਿਆਣਾ-ਚੰਡੀਗੜ੍ਹ ਮੁੱਖ ਮਾਰਗ ਤੇ ਪਿਛਲੇ ਕਈ ਦਿਨਾਂ ਤੋਂ ਵਾਟਰ ਸਪਲਾਈ ਦੀ ਲੀਕੇਜ਼ ਕਾਰਨ ਲੋਕਾਂ ਨੂੰ ਮਜਬੂਰਨ ਗੰਦਾ ਪਾਣੀ ਪੀਣਾ ਪੈ ਰਿਹਾ ਹੈ। ਨਗਰ ਕੌਂਸਲ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਸ਼ਹਿਰ ਵਿਚ ਸੀਵਰੇਜ ਮਿਲੇ ਪਾਣੀ ਦੀ ਸਪਲਾਈ ਕਾਰਨ ਭਿਆਨਕ ਮਾਹਾਂਮਾਰੀ ਫੈਲਣ ਦਾ ਖਦਸ਼ਾ ਹੈ। ਸੂਤਰਾਂ ਅਨੁਸਾਰ ਮੁੱਖ ਮਾਰਗ ਤੇ ਹੋ ਰਹੀ ਲੀਕੇਜ਼ ਕਾਰਨ ਸੜਕ ਤਾਂ ਟੁੱਟ ਹੀ ਰਹੀ ਹੈ ਸਗੋਂ ਹਜਾਰਾਂ ਵਾਹਨ ਵੀ ਇਸ ਉਪਰੋਂ ¦ਘਦੇ ਹਨ ਅਤੇ ਪੀਣ ਵਾਲੇ ਪਾਣੀ ਵਿਚ ਗੰਦਗੀ ਲਗਾਤਾਰ ਰਲ ਰਹੀ ਹੈ ਪਰ ਕੌਂਸਲ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ ਦੇ ਬਾਵਜੂਦ ਵੀ ਇੰਨੇ ਦਿਨ ਬੀਤ ਜਾਣ ਤੇ ਕੋਈ ਉਚਿਤ ਕਦਮ ਨਹੀਂ ਚੁੱਕੇ ਗਏ। ਭਾਵੇਂ ਕਿ ਇਸ ਸੰਬੰਧੀ ਪਹਿਲਾਂ ਵੀ ਅਖਬਾਰਾਂ ਚ ਖਬਰਾਂ ਪ੍ਰਕਾਸ਼ਿਤ ਹੋਈਆਂ ਅਤੇ ਨਗਰ ਕੌਂਸਲ ਸਮਰਾਲਾ ਦੇ ਅਧਿਕਾਰੀ ਵੱਲੋਂ ਕਿਹਾ ਗਿਆ ਸੀ ਕਿ ਜਲਦੀ ਹੀ ਇਹ ਠੀਕ ਕਰ ਦਿੱਤਾ ਜਾਵੇਗਾ, ਪਰ ਅਜੇ ਤੱਕ ਕੋਈ ਵੀ ਉਪਰਾਲਾ ਨਹੀਂ ਕੀਤਾ ਗਿਆ, ਅਜੇ ਤੱਕ ਵੀ ਲੀਕੇਜ਼ ਜਾਰੀ ਹੈ, ਨਤੀਜੇ ਵਜੋਂ ਪਰਨਾਲਾ ਉਥੇ ਦਾ ਉਥੇ ਹੀ ਹੈ। ਲੋਕਾਂ ਵੱਲੋਂ ਉਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਹ ਹੋ ਰਹੀ ਪਾਣੀ ਦੀ ਲੀਕੇਜ਼ ਨੂੰ ਤੁਰੰਤ ਠੀਕ ਕਰਵਾਇਆ ਜਾਵੇ ਤਾਂ ਜੋ ਕਿ ਲੋਕਾਂ ਨੂੰ ਪੀਣ ਵਾਲਾ ਪਾਣੀ ਸਾਫ ਸੁਥਰਾ ਮਿਲ ਸਕੇ। ਜਦੋਂ ਇਸ ਸੰਬੰਧੀ ਨਗਰ ਕੌਂਸਲ ਸਮਰਾਲਾ ਦੇ ਪ੍ਰਧਾਨ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਸੰਪਰਕ ਨਹੀਂ ਹੋ ਸਕਿਆ।

Send this to a friend