ਲੁਧਿਆਣਾ, 10 ਅਕਤੂਬਰ (ਪੀ.ਟੀ.) ਬੀਤੇ ਦਿਨੀਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇ: ਅਵਤਾਰ ਸਿੰਘ ਦੇ ਛੋਟੇ ਸਪੁੱਤਰ ਸ੍ਰ. ਤਜਿੰਦਰਪਾਲ ਸਿੰਘ (ਸੋਨੀ) ਦੀ ਬੇਵਕਤੀ ਮੌਤ ਤੇ ਅਫਸੋਸ ਦਾ ਪ੍ਰਗਟਾਵਾ ਕਰਨ ਦੇ ਲਈ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਤੇ ਟਰਾਂਸਪੋਰਟ ਮੰਤਰੀ ਸ. ਅਜੀਤ ਸਿੰਘ ਕੋਹਾੜ ਅਤੇ ਨਾਮਧਾਰੀ ਸੰਪ੍ਰਦਾ ਦੇ ਮੁੱਖੀ ਬਾਬਾ ਉਦੈ ਸਿੰਘ ਤੇ ਸੁਰਿੰਦਰ ਸਿੰਘ ਨਾਮਧਾਰੀ ਸਮੇਤ ਕਈ ਪ੍ਰਮੁੱਖ ਧਾਰਮਿਕ ਸਖਸ਼ੀਅਤਾਂ ਨੇ ਜੱਥੇ: ਅਵਤਾਰ ਸਿੰਘ ਦੇ ਗ੍ਰਹਿ ਵਿਖੇ ਪੁੱਜੀਆਂ ਅਤੇ ਮੱਕੜ ਪਰਿਵਾਰ ਦੇ ਮੈਂਬਰਾਂ ਦੇ ਨਾਲ ਆਪਣਾ ਹਮਦਰਦੀ ਦਾ ਪ੍ਰਗਟਾਵਾ ਕੀਤਾ ।
ਇਸ ਦੌਰਾਨ ਸ. ਸਿਕੰਦਰ ਸਿੰਘ ਮਲੂਕਾ (ਸਿੱਖਿਆ ਮੰਤਰੀ ਪੰਜਾਬ) ਤੇ ਸ. ਅਜੀਤ ਸਿੰਘ ਕੋਹਾੜ (ਟਰਾਂਸਪੋਰਟ ਮੰਤਰੀ ਪੰਜਾਬ) ਨੇ ਜੱਥੇਦਾਰ ਅਵਤਾਰ ਸਿੰਘ ਨੂੰ ਇਸ ਦੁੱਖ ਭਰੀ ਘੜੀ ਵਿੱਚ ਜਿੱਥੇ ਅਕਾਲ ਪੁਰਖ ਦਾ ਭਾਣਾ ਮੰਨਣ ਦੀ ਤਾਕੀਦ ਕੀਤੀ ਉੱਥੇ ਨਾਲ ਹੀ ਵਿਛੜੀ ਹੋਈ ਰੂਹ ਦੀ ਸ਼ਾਂਤੀ ਲਈ ਵੱਧ ਤੋਂ ਵੱਧ ਗੁਰਬਾਣੀ ਦਾ ਸਿਮਰਨ ਕਰਨ ਦੀ ਬੇਨਤੀ ਵੀ ਕੀਤੀ। ਨਾਮਧਾਰੀ ਸੰਪ੍ਰਦਾ ਦੇ ਮੁੱਖੀ ਬਾਬਾ ਉਦੈ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇ: ਅਵਤਾਰ ਸਿੰਘ ਨਾਲ ਆਪਣੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਕਿਹਾ ਕਿ ਇਸ ਦੁੱਖ ਭਰੀ ਘੜੀ ਵਿੱਚ ਸਮੁੱਚਾ ਨਾਮਧਾਰੀ ਭਾਈਚਾਰਾ ਉਨ੍ਹਾਂ ਦੇ ਨਾਲ ਖੜ੍ਹਾ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਇੰਦਰਜੀਤ ਸਿੰਘ ਮੱਕੜ, ਮਨਵਿੰਦਰਪਾਲ ਸਿੰਘ ਮੱਕੜ (ਕੋਂਸਲਰ), ਹਰਭਜਨ ਸਿੰਘ ਡੰਗ, ਹਰਪਾਲ ਸਿੰਘ ਕੋਹਲੀ, ਜਤਿੰਦਰਪਾਲ ਸਿੰਘ ਸਲੂਜਾ, ਚਰਨਜੀਤ ਸਿੰਘ, ਤਰਨਜੀਤ ਸਿੰਘ ਨਿਮਾਣਾ, ਪਰਮਜੀਤ ਸਿੰਘ ਸਰੋਆ, ਹਰਪਾਲ ਸਿੰਘ ਖਾਲਸਾ, ਗੁਰਪ੍ਰੀਤ ਸਿੰਘ ਬੱਬਲ, ਜਸਵਿੰਦਰ ਸਿੰਘ ਪਟਨਾ, ਕੁਲਦੀਪ ਸਿੰਘ ਖਾਲਸਾ, ਦਲੀਪ ਸਿੰਘ ਖੁਰਾਨਾ, ਸੇਵਾ ਸਿੰਘ ਭੱਟੀ, ਮੈਨੇਜਰ ਰੇਸ਼ਮ ਸਿੰਘ, ਦਿਲਬਾਗ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਤੋਂ ਪਹਿਲਾਂ ਸਵੇਰੇ ਜੱਥੇ: ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਨਾਲ ਆਪਣੇ ਅਫਸੋਸ ਦਾ ਪ੍ਰਗਟਾਵਾ ਕਰਨ ਲਈ ਇਸਤਰੀ ਅਕਾਲੀ ਦਲ ਦੀਆਂ ਪ੍ਰਮੁੱਖ ਬੀਬੀਆਂ ਬੀਬੀ ਸੁਖਵਿੰਦਰ ਕੌਰ ਸੁੱਖੀ, ਬੀਬੀ ਰਵਿੰਦਰ ਕੌਰ ਧਾਲੀਵਾਲ, ਬੀਬੀ ਅਮਰਜੀਤ ਕੌਰ ਪਿੰਕੀ, ਬੀਬੀ ਨਰਿੰਦਰ ਕੌਰ ਲਾਂਬਾ, ਬੀਬੀ ਹਰਜਿੰਦਰ ਕੌਰ, ਬੀਬੀ ਹਰਜੀਤ ਕੌਰ ਛਾਬੜਾ, ਬੀਬੀ ਜਸਪਾਲ ਕੌਰ, ਬੀਬੀ ਸੁਰਜੀਤ ਕੌਰ, ਬੀਬੀ ਰਵਿੰਦਰ ਕੌਰ ਤੇ ਬੀਬੀ ਨਸੀਬ ਕੌਰ ਸਮੇਤ ਕਈ ਪ੍ਰਮੁੱਖ ਸ਼ਖਸ਼ੀਅਤਾਂ ਪੁੱਜੀਆਂ।