May 25, 2026 11:24 pm

ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਲਈ ਪੰਜਾਬ ਸਰਕਾਰ ਤੁਰੰਤ ਕਾਰਵਾਈ ਕਰੇ : ਪ੍ਰੋ. ਬਡੂੰਗਰ

image ਅੰਮ੍ਰਿਤਸਰ, 19 ਜੂਨ (ਪੰਜਾਬ ਟਾਇਮਜ਼ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੁਬਾਰਾ ਪੱਤਰ ਲਿਖ ਕੇ ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਲਈ ਤੁਰੰਤ ਕਰਵਾਈ ਕਰਨ ਲਈ ਕਿਹਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਇਸ ਮਾਮਲੇ ਸਬੰਧੀ 25 ਮਈ ਨੂੰ ਵੀ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਨੂੰ ਇਕ ਪੱਤਰ ਭੇਜਿਆ ਗਿਆ ਸੀ, ਪਰ ਅਜੇ ਤੱਕ ਇਸ ਮਾਮਲੇ ਸਬੰਧੀ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਲਿਖਿਆ ਕਿ ਪਹਿਲਾਂ ਭੇਜੇ ਪੱਤਰ ਦੇ ਜਵਾਬ ਵਿਚ ਉਨ੍ਹਾਂ (ਮੁੱਖ ਮੰਤਰੀ) ਨੇ ਡਾਇਰੈਕਟਰ ਜਨਰਲ ਪੁਲਿਸ ਨੂੰ ਤਫ਼ਤੀਸ਼ ਕਰਕੇ ਲੋੜੀਂਦੀ ਕਾਰਵਾਈ ਲਈ ਆਦੇਸ਼ ਕਰਨ ਦਾ ਜ਼ਿਕਰ ਕੀਤਾ ਸੀ, ਪਰ ਪੁਲਿਸ ਵੱਲੋਂ ਮਾਮਲੇ ਦਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਆਖਿਆ ਕਿ ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ’ਤੇ ਕਬਜ਼ੇ ਨਿੰਦਣਯੋਗ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਇਸ ਮਾਮਲੇ ਦਾ ਫੌਰੀ ਤੌਰ ’ਤੇ ਹੱਲ ਕੱਢਿਆ ਜਾਵੇ।

Send this to a friend