ਦੁਬਈ, 10 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)-ਮਲਾਲਾ ਯੂਸਫਜਾਈ, ਪਾਕਿਸਤਾਨੀ ਲੜਕੀ ਜਿਸ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ ਨੇ ਕਿਹਾ ਕਿ ਉਸ ਨੇ ਇਨ੍ਹਾਂ ਕੁਝ ਨਹੀਂ ਕੀਤਾ ਹੈ ਕਿ ਉਹ ਇਸ ਪੁਰਸਕਾਰ ਦੇ ਲਾਇਕ ਹੋਵੇ। ਮਲਾਲਾ ਨੂੰ ਪਿਛਲੇ ਸਾਲ 9 ਅਕਤੂਬਰ ਨੂੰ ਤਾਲਿਬਾਨ ਵਲੋਂ ਉਸ ਦੇ ਸਿਰ ‘ਚ ਗੋਲੀ ਮਾਰੀ ਗਈ ਸੀ। ਉਸ ਦਾ ਕਸੂਰ ਇਹ ਸੀ ਕਿ ਉਹ ਲੜਕੀਆਂ ਨੂੰ ਸਿੱਖਿਆ ਲਈ ਪ੍ਰੇਰਿਤ ਕਰ ਰਹੀ ਸੀ।