‘ਆਪ’ ਆਗੂਆਂ ਨੇ ਐਸ.ਡੀ.ਐਮ. ਧੂਰੀ ਨੂੰ ਸੌਂਪਿਆਂ ਮੰਗ ਪੱਤਰ

ਸਪੀਕਰ ਵੱਲੋਂ ‘ਆਪ’ ਵਿਧਾਇਕਾਂ ਨਾਲ ਕੀਤੇ ਮਾੜੇ ਵਿਵਹਾਰ ਕਰਨ ਕਰਕੇ ਬਰਖਾਸਤ ਕਰਨ ਦੀ ਕੀਤੀ ਮੰਗ

image ਧੂਰੀ, 24 ਜੂਨ (ਸੰਜੀਵ ਸਿੰਗਲਾ) ਪੰਜਾਬ ਵਿਧਾਨ ਸਭਾ ਵਿੱਚ ਚੱਲਦੇ ਸੈਸ਼ਨ ਦੌਰਾਨ ਸਪੀਕਰ ਵੱਲੋਂ ਕਹੇ ਜਾਣ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਜ਼ਬਰਦਸਤੀ ਚੁੱਕ ਕੇ ਬਾਹਰ ਸੁੱਟਣ, ਔਰਤ ਵਿਧਾਇਕਾਂ ਨਾਲ ਦੁਰਵਿਹਾਰ ਕਰਨ ਅਤੇ ਭਦੌੜ ਤੋਂ ਵਿਧਾਇਕ ਪਿਰਮਲ ਸਿੰਘ ਖਾਲਸਾ ਦੀ ਪੱਗ ਦੀ ਬੇਅਦਬੀ ਕਰਨ ਦੇ ਦੋਸ਼ ਲਗਾਉਂਦੇ ਹੋਏ ’ਆਪ’ ਆਗੂ ਜਸਵੀਰ ਸਿੰਘ ਜੱਸੀ ਸੇਖੋਂ ਨੇ ਅੱਜ ਇੱਕ ਮੰਗ ਪੱਤਰ ਐਸ.ਡੀ.ਐਮ. ਧੂਰੀ ਨੂੰ ਸੌਂਪਿਆ। ਜਿਸ ਵਿੱਚ ਉਹਨਾਂ ਨੇ ਪੰਜਾਬ ਦੇ ਗਵਰਨਰ ਸ਼੍ਰੀ ਵੀ.ਪੀ. ਸਿੰਘ ਬਦਨੌਰ ਨੂੰ ਲਿਖਿਆ ਕਿ ਸਪੀਕਰ ਵੱਲੋਂ ਆਪਣੇ ਅਹੁਦੇ ਅਤੇ ਅਧਿਕਾਰਾਂ ਦੀ ਦੁਰਵਰਤੋਂ ਕਰਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਮਾੜਾ ਵਿਵਹਾਰ ਕੀਤਾ ਗਿਆ ਸੀ ਜਿਸ ਕਾਰਨ ਸਮੂਹ ’ਆਪ’ ਲੀਡਰਸ਼ਿਪ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ। ਉਹਨਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ। ਇਸ ਮੌਕੇ ਡਾ. ਅਨਵਰ ਭਸੌੜ, ਹਰਪ੍ਰੀਤ ਮੀਮਸਾ, ਸਰਬਜੀਤ ਸਿੰਘ ਅਤੇ ਸੁਖਪਾਲ ਸਿੰਘ ਆਦਿ ਵੀ ਹਾਜ਼ਰ ਸਨ।

Send this to a friend