June 20, 2026 3:50 pm

ਮੀਟ,ਸ਼ਰਾਬ ਅਤੇ ਅੰਡਿਆਂ ਦੀਆਂ ਸਾਰੀਆਂ ਦੁਕਾਨਾਂ, ਰੇਹੜੀਆਂ ਤੇ ਬੁਚੜਖਾਨੇ ਬੰਦ ਰੱਖਣ ਸਬੰਧੀ ਹੁਕਮ

ਜਲੰਧਰ 14 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)-ਸ੍ਰੀ ਜਸਪ੍ਰੀਤ ਸਿੰਘ ਸਿੱਧੂ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਕ ਹੁਕਮ ਰਾਹੀਂ 17 ਅਤੇ 18 ਅਕਤੂਬਰ 2013 ਨੂੰ ਮਹਾਂਰਿਸ਼ੀ ਵਾਲਮੀਕ ਜੀ ਦੇ ਜਨਮ ਦਿਵਸ ਅਤੇ ਸੋਭਾ ਯਾਤਰਾ ਨੂੰ ਧਿਆਨ ਵਿਚ ਰੱਖਦਿਆਂ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਦੋਵੇਂ ਦਿਨ ਮੀਟ,ਸ਼ਰਾਬ ਅਤੇ ਅੰਡਿਆਂ ਦੀ ਦੁਕਾਨਾਂ ਅਤੇ ਰੇਹੜੀਆਂ ‘ਤੇ ਬੁੱਚੜਖਾਨੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ ਇਨ੍ਹਾਂ ਦਿਨਾਂ ਵਿਚ ਹੋਟਲ ਢਾਬਿਆਂ ਅਤੇ ਅਹਾਤਿਆਂ ‘ਤੇ ਮੀਟ ਅੰਡੇ ਬਣਾਉਣ ਤੇ ਵੀ ਪਾਬੰਦੀ ਲਗਾਈ ਗਈ ਹੈ। ਹੁਕਮ ਵਿਚ ਦੱਸਿਆ ਗਿਆ ਹੈ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਂਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਇਹ ਹੁਕਮ ਜਾਰੀ ਕੀਤੇ ਹਨ।

Send this to a friend