June 20, 2026 9:34 pm

ਸੂਬੇ ‘ਚ ਬਿਜਲੀ ਉਤਪਾਦਨ ਵਧਾਉਣ ਲਈ ਉਪਰਾਲੇ ਜਾਰੀ : ਢੀਂਡਸਾ

ਸ਼ੇਰਪੁਰ, 14 ਅਕਤੂਬਰ (ਪੀ. ਟੀ.ਬਿਊਰੋ)-‘ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਸੂਬੇ ਨੂੰ ਬਿਜਲੀ ਪੱਖੋਂ ਆਤਮ ਨਿਰਭਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਬਿਜਲੀ ਉਤਪਾਦਨ ਵਧਾਉਣ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਕੱਤਰ ਜਨਰਲ ਅਤੇ ਮੈਂਬਰ ਰਾਜ ਸਭਾ ਸ. ਸੁਖਦੇਵ ਸਿੰਘ ਢੀਂਡਸਾ ਨੇ ਪਿੰਡ ਖੇੜੀ ਕਲਾਂ ਵਿਖੇ 66 ਕੇ. ਵੀ. ਪਾਵਰ ਗਰਿੱਡ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਹਾਜ਼ਰ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਜਿੱਥੇ ਆਪਣੇ ਪਿਛਲੇ ਕਾਰਜਕਾਲ ਦੇ ਸ਼ਾਸਨ ਦੌਰਾਨ ਚੋਣ ਮੈਨੀਫੈਸਟੋ ‘ਚ ਕੀਤੇ ਵਾਅਦੇ ਪੂਰੇ ਕੀਤੇ ਸਨ, ਉਥੇ ਲੋਕਾਂ ਨੂੰ ਸਾਫ ਸੁਥਰਾ ਅਤੇ ਪਾਰਦਰਸ਼ਤਾ ਵਾਲਾ ਪ੍ਰਸ਼ਾਸਨ ਦੇਣ ‘ਚ ਵੀ ਸਫਲਤਾ ਹਾਸਿਲ ਕੀਤੀ ਸੀ। ਇਸੇ ਤਰ•ਾਂ ਜਦ ਪੰਜਾਬ ਦੇ ਸੂਝਵਾਨ ਲੋਕਾਂ ਨੇ ਅਕਾਲੀ ਭਾਜਪਾ ਗਠਜੋੜ ਨੂੰ ਲਗਾਤਾਰ ਦੂਜੀ ਵਾਰ ਸੱਤਾ ਸੌਂਪ ਕੇ ਭਰੋਸਾ ਪ੍ਰਗਟ ਕੀਤਾ ਹੈ, ਤਾਂ ਹੁਣ ਵੀ ਸਾਰੇ ਚੋਣ ਵਾਅਦੇ ਪੂਰੇ ਕੀਤੇ ਜਾਣਗੇ ਅਤੇ ਕਿਸਾਨਾਂ ਅਤੇ ਗਰੀਬਾਂ ਨੂੰ ਮੁਫ਼ਤ ਬਿਜਲੀ ਸਹੂਲਤ ਜਾਰੀ ਰੱਖੀ ਜਾਵੇਗੀ। ਕਿਸਾਨਾਂ ਨੂੰ ਖੇਤੀ ਲਈ ਅਤੇ ਗਰੀਬ ਲੋਕਾਂ ਨੂੰ ਘਰਾਂ ਲਈ 200 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਹਰ ਹੀਲੇ ਮਿਲਦੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਇਸ ਸਾਲ ਦੇ ਅੰਤ ਤੱਕ ਸੂਬੇ ਨੂੰ ਬਿਜਲੀ ਸਰਪਲੱਸ ਵਾਲਾ ਸੂਬਾ ਬਣਾ ਲਿਆ ਜਾਵੇ, ਜਿਸ ਲਈ ਕਈ ਥਰਮਲ ਪਲਾਂਟ ਤੇ ਬਿਜਲੀ ਉਤਪਾਦਨ ਪ੍ਰੋਜੈਕਟ ਲਗਾਏ ਜਾ ਰਹੇ ਹਨ। ਹੁਣ ਉਹ ਦਿਨ ਦੂਰ ਨਹੀਂ ਹਨ, ਜਦੋਂ ਪੰਜਾਬ ਦੇ ਸਾਰੇ ਪਿੰਡਾਂ ਨੂੰ 24 ਘੰਟੇ ਬਿਜਲੀ ਸਪਲਾਈ ਮਿਲਿਆ ਕਰੇਗੀ। ਉਨ੍ਵਾਂ ਦੱਸਿਆ ਕਿ ਪਿੰਡ ਖੇੜੀ ਕਲਾਂ ਵਿੱਚ ਪਾਵਰ ਗਰਿੱਡ ਸਥਾਪਤ ਕਰਨ ‘ਤੇ ਕਰੀਬ 4.5 ਕਰੋੜ ਰੁਪਏ ਦਾ ਖ਼ਰਚਾ ਆਵੇਗਾ ਅਤੇ ਇਨ੍ਹਾਂ ਨਾਲ ਖੇਤਰ ਦੇ ਕਰੀਬ 9 ਪਿੰਡਾਂ ਨੂੰ ਸਿੱਧੇ ਰੂਪ ਵਿੱਚ ਜਦਕਿ 11 ਪਿੰਡਾਂ ਨੂੰ ਅਸਿੱਧੇ ਰੂਪ ਵਿੱਚ ਬੇਹਤਰ ਬਿਜਲੀ ਸਪਲਾਈ ਦਾ ਲਾਹਾ ਮਿਲੇਗਾ। ਇਸ ਤੋਂ ਪਹਿਲਾਂ ਸਮਾਗਮ ਦੌਰਾਨ ਸਰਪੰਚ ਹਰਬੰਸ ਸਿੰਘ ਖੇੜੀ ਨੇ ਸਵਾਗਤ ਕਰਦਿਆਂ ਕਿਹਾ ਕਿ ਸ. ਸੁਖਦੇਵ ਸਿੰਘ ਢੀਂਡਸਾ ਦੀ ਯੋਗ ਰਹਿਨੁਮਾਈ ਹੇਠ ਜ਼ਿਲ•ਾ ਸੰਗਰੂਰ ਤੇ ਬਰਨਾਲਾ ਸੂਬੇ ਦੇ ਪਹਿਲੇ ਉਹ ਜ਼ਿਲ੍ਹੇ ਬਣਨਗੇ, ਜਿਥੇ ਸਭ ਤੋਂ ਪਹਿਲਾਂ ਸਾਰੇ ਪਿੰਡ 24 ਘੰਟੇ ਬਿਜਲੀ ਸਪਲਾਈ ਨਾਲ ਜੁੜ ਜਾਣਗੇ। ਉਨ•ਾਂ ਕਿਹਾ ਕਿ ਆਏ ਦਿਨ ਹੋ ਰਹੇ ਸਰਬਪੱਖੀ ਵਿਕਾਸ ਨਾਲ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਚੱਲ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਲੀ ਆਗੂ ਸ੍ਰ. ਰਾਜਿੰਦਰ ਸਿੰਘ ਕਾਂਝਲਾ, ਐੱਸ. ਈ. ਨਵੀਨ ਗਰਗ ਬਰਨਾਲਾ, ਐਕਸੀਅਨ ਸ੍ਰ. ਦਲਜੀਤ ਸਿੰਘ ਸਿੱਧੂ ਅਤੇ ਹੋਰ ਆਗੂ ਹਾਜ਼ਰ ਸਨ।

Send this to a friend