June 20, 2026 10:58 pm

ਹਵੇਲੀ ਹੈਰੀਟੇਜ਼ ਜਲੰਧਰ ਘਟਨਾ ਦੀ ਇੰਸਪੈਕਟਰ ਐਸੋਸੀਏਸ਼ਨ ਵੱਲੋ ਨਿੰਦਾ

ਮਾਨਸਾ 14 ਅਕਤੂਬਰ (ਜਸਪਾਲ ਹੀਰੇਵਾਲ)-ਬੀਤੇ ਦਿਨੀਂ ਪੈਲੇਸ ਹਵੇਲੀ ਹੈਰੀਟੇਜ਼ ਜਲੰਧਰ ਵਿਖੇ ਕਰ ਅਤੇ ਆਬਕਾਰੀ ਵਿਭਾਗ ਦੇ ਇੰਸਪੈਕਟਰ ਨਵਜੋਤ ਭਾਰਤੀ ਅਤੇ ਭੁਪਿੰਦਰ ਕੁਮਾਰ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਦ ਨਿਰੀਖਣ ਕਰਨ ਲਈ ਪਹੁੰਚੇ ਤਾਂ ਪੈਲੇਸ ਦੇ ਮਾਲਕ, ਮੈਨੇਜ਼ਰ ਅਤੇ ਕੁੱਝ ਹੋਰ ਵਿਅਕਤੀਆਂ ਵੱਲੋਂ ਉਨ੍ਹਾਂ ਨਾਲ ਕੀਤੇ ਗਏ ਦੁਰਵਿਵਹਾਰ ਦੀ ਇੰਸਪੈਕਟਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਬਰਿੰਦਰਪਾਲ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਇਸ ਘਟਨਾ ਦੀ ਨਿੰਦਿਆਂ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਦੋਸ਼ੀ ਵਿਅਕਤੀਆਂ ਖਿਲਾਫ਼ ਲੋੜੀਂਦੀ ਕਾਰਵਾਈ ਕਰਦਿਆਂ 48 ਘੰਟਿਆਂ ਦੇ ਅੰਦਰ-ਅੰਦਰ ਉਨ੍ਹਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਐਸੋਸੀਏਸ਼ਨ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਸੰਘਰਸ਼ ਕੀਤਾ ਜਾਵੇਗਾ।

Send this to a friend