ਦਮਦਮੀ ਟਕਸਾਲ ਵੱਲੋਂ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਬਰਸੀ ਮਨਾਈ

ਸੰਗਤ ਨੂੰ ਅੰਮ੍ਰਿਤ ਛਕਣ ਤੇ ਪੂਰਨ ਸਿੰਘ ਸੱਜਣ ਲਈ ਕੀਤਾ ਪ੍ਰੇਰਿਤ

image ਚੌਕ ਮਹਿਤਾ, 29 ਜੂਨ (ਕੁਲਦੀਪ ਧਰਦਿਓ)- ਦਮਦਮੀ ਟਕਸਾਲ ਦੇ ਹੈਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਵਿੱਚ ਦਮਦਮੀ ਟਕਸਾਲ ਦੇ 12ਵੇਂ ਮੁੱਖੀ ਸੱਚਖੰਡ ਵਾਸੀ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਭਿੰਡਰਾਂਵਾਲੇ ਅਤੇ ਉਨ੍ਹਾਂ ਦੇ ਸੇਵਕ ਭਾਈ ਗੁਰਮੁੱਖ ਸਿੰਘ ਉੜੀਸਾ ਵਾਲਿਆਂ ਦਾ ਬਰਸੀ ਸਮਾਗਮ ਪੂਰਨ ਸ਼ਰਧਾ ਭਾਵਨਾਂ ਨਾਲ ਮਨਾਇਆ ਗਿਆ, ਸਮਾਗਮ ਦੌਰਾਨ ਬੀਤੇ ਰੋਜ ਤੋਂ ਆਰੰਭੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸੰਤ ਗਿਆਨੀ ਹਰਨਾਮ ਸਿੰਘ ਖਾਂਲਸਾ ਨੇ ਕਥਾ ਵਿਚਾਰ ਕਰਦੇ ਸਮੇਂ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਜੀਵਨ ਬਾਰੇ ਸੰਗਤ ਨੂੰ ਵਿਸਥਾਰ ਪੂਰਵਕ ਜਾਣੂੰ ਕਰਵਾਇਆ। ਇਸ ਮੌਕੇ ਸਿੰਘ ਸਾਹਿਬ ਭਾਈ ਚਰਨ ਸਿੰਘ, ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਰੋਡੇ, ਸੰਤ ਬਾਬਾ ਗੁਰਭੇਜ ਸਿੰਘ ਖੁਜਾਲਾ, ਗਿਆਨੀ ਪਰਵਿੰਦਰਪਾਲ ਸਿੰਘ ਬੁੱਟਰ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।

Send this to a friend