ਸ਼੍ਰੋਮਣੀ ਕਮੇਟੀ ਵੱਲੋਂ 1 ਜੁਲਾਈ ਤੋਂ ਆਰੰਭੀ ਜਾਣ ਵਾਲੀ ਗੁਰਮਤਿ ਲਹਿਰ ਨੂੰ ਲੈ ਕੇ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਸਬੰਧੀ ਆਖੰਡ ਪਾਠ ਸਾਹਿਬ ਆਰੰਭ

image  ਤਲਵੰਡੀ ਸਾਬੋ, 29 ਜੂਨ (ਰਾਮ ਰੇਸ਼ਮ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਜੁਲਾਈ ਨੂੰ ਗੁਰਮਤਿ ਲਹਿਰ ਦੀ ਆਰੰਭਤਾ ਕੀਤੇ ਜਾਣ ਦੇ ਮੌਕੇ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਨੂੰ ਲੈ ਕੇ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਦਿੱਤੇ ਗਏ ਹਨ ਜਿਹਨਾਂ ਦੇ ਭੋਗ 1 ਜੁਲਾਈ ਨੂੰ ਪਾਉਣ ਉਪਰੰਤ ਧਾਰਮਿਕ ਸਮਾਗਮ ਸ਼ੁਰੂ ਕੀਤੇ ਜਾਣਗੇ। ਅੱਜ ਅਖੰਡ ਪਾਠਾਂ ਦੀ ਆਰੰਭਤਾ ਦੀ ਅਰਦਾਸ ਤਖਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਕੀਤੀ। ਸ੍ਰੀ ਅਖੰਡ ਪਾਠਾਂ ਦੀ ਆਰੰਭਤਾ ਤੋਂ ਬਾਅਦ ਉਕਤ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਸ. ਅਮਰਜੀਤ ਸਿੰਘ ਜੀ ਚਾਵਲਾ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਇੱਕ ਜੁਲਾਈ ਨੂੰ ਸਵੇਰੇ 9:15 ਵਜੇ ਭਾਈ ਡੱਲ ਸਿੰਘ ਨਵਾਂ ਦੀਵਾਨ ਹਾਲ ਵਿਖੇ ਮਹਾਨ ਗੁਰਮਿਤ ਸਮਾਗਮ ਆਰੰਭ ਕੀਤੇ ਜਾਣਗੇ ਜਿਸ ਵਿੱਚ ਭਾਈ ਲਖਵਿੰਦਰ ਸਿੰਘ ਜੀ, ਭਾਈ ਰਾਏ ਸਿੰਘ ਜੀ, ਭਾਈ ਇੰਦਰਜੀਤ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਭਾਈ ਹਰਜਿੰਦਰ ਸਿੰਘ ਜੀ ਸ੍ਰੀ ਨਗਰ ਵਾਲੇ 12:30 ਵਜੇ ਤੱਕ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਇਸੇ ਦੌਰਾਨ ਹੀ ਮਹਾਨ ਕਥਾ ਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਜੀ 1:30 ਵਜੇ ਤੱਕ ਗੁਰਬਾਣੀ ਦੀ ਕਥਾ ਕਰਨਗੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਜੀ ਬਡੂੰਗਰ ਅਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਇਹਨਾਂ ਮਹਾਨ ਗੁਰਮਤਿ ਸਮਾਗਮਾਂ ਦੌਰਾਨ ਹਾਜ਼ਰੀ ਭਰਦੇ ਹੋਏ ਪਹੁੰਚੀਆਂ ਸੰਗਤਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਪਾਉਣਗੇ। ਉਕਤ ਸਮਾਗਮਾਂ ਦੀ ਰੂਪ ਰੇਖਾ ਦੱਸਣ ਮੌਕੇ ਸ. ਅਮਰਜੀਤ ਸਿੰਘ ਜੀ ਚਾਵਲਾ ਦੇ ਨਾਲ ਬਾਬਾ ਬੂਟਾ ਸਿੰਘ ਜੀ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ, ਸ. ਮੋਹਣ ਸਿੰਘ ਜੀ ਬੰਗੀ ਮੈਂਬਰ ਸ਼੍ਰੋਮਣੀ ਕਮੇਟੀ, ਬੀਬੀ ਜੋਗਿੰਦਰ ਕੌਰ ਮੈਂਬਰ ਅੰਤ੍ਰਿੰਗ ਕਮੇਟੀ, ਸ. ਅਮਰੀਕ ਸਿੰਘ ਕੋਟਸ਼ਮੀਰ ਮੈਂਬਰ ਸ਼੍ਰੋਮਣੀ ਕਮੇਟੀ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਗੁਰਤੇਜ ਸਿੰਘ ਢੱਡੇ, ਸ. ਮੇਜਰ ਸਿੰਘ ਜੀ ਢਿੱਲੋਂ, ਸ. ਮਿੱਠੂ ਸਿੰਘ ਕਾਹਨੇਕੇ, ਸ. ਮਨਜੀਤ ਸਿੰਘ ਬੱਪੀਆਣਾ ਮੈਂਬਰ ਧਰਮ ਪ੍ਰਚਾਰ ਕਮੇਟੀ, ਸ. ਅਵਤਾਰ ਸਿੰਘ ਬਣਾਵਾਲਾ, ਸੁਖਵਿੰਦਰ ਸਿੰਘ ਮੀਤ ਸਕੱਤਰ, ਤਖਤ ਸਾਹਿਬ ਦੇ ਮੈਨੇਜਰ ਸ. ਜਗਜੀਤ ਸਿੰਘ, ਹੈਡ ਗ੍ਰੰਥੀ ਭਾਈ ਜਗਤਾਰ ਸਿੰਘ ਜੀ ਤਖਤ ਸਾਹਿਬ ਅਤੇ ਭਾਈ ਅਜੀਤ ਸਿੰਘ ਇੰਚਾਰਜ ਸਬ ਆਫਿਸ ਧਰਮ ਪ੍ਰਚਾਰ ਕਮੇਟੀ ਤਲਵੰਡੀ ਸਾਬੋ ਹਾਜ਼ਰ ਸਨ।

Send this to a friend