ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭੀ ਜਾਣ ਵਾਲੀ ਗਰਮਤਿ ਲਹਿਰ ਦੀਆਂ ਤਿਆਰੀਆਂ ਮਕੰਮਲ

image ਤਲਵੰਡੀ ਸਾਬੋ, 30 ਜੂਨ (ਰਾਮ ਰੇਸ਼ਮ ਨਥੇਹਾ)- ਸ਼੍ਰੋਮਣੀ ਗਰਦਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਨੂੰ ਜਲਾਈ ਨੂੰ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭੀ ਜਾਣ ਵਾਲੀ ਗਰਮਤਿ ਪ੍ਰਚੰਡ ਲਹਿਰ ਮੌਕੇ ਤਖਤ ਸਾਹਿਬ ਤੇ ਆਯੋਜਿਤ ਕੀਤੇ ਜਾਣ ਵਾਲੇ ਵਿਸ਼ਾਲ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਮਕੰਮਲ ਕਰ ਲਈਆਂ ਗਈਆਂ ਹਨ। ਅੱਜ ਫਾਈਨਲ ਪ੍ਰਬੰਧਾਂ ਦਾ ਜਾਇਜਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਲਿਆ। ਫਾਈਨਲ ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਸਿੱਖੀ ਤੋਂ ਦੂਰ ਹੁੰਦੀ ਜਾ ਰਹੀ ਨੌਜਵਾਨ ਪੀੜੀ ਨੂੰ ਗੌਰਵਮਈ ਸਿੱਖ ਵਿਰਸੇ ਤੋਂ ਜਾਣੂੰ ਕਰਵਾ ਕੇ ਉਨ੍ਹਾਂ ਨੂੰ ਸਿੱਖੀ ਸਰੂਪ ਵੱਲ ਲਿਆਉਣ ਲਈ ਅਤੇ ਸਿੱਖ ਬੱਚਿਆਂ ਨੂੰ ਬਚਪਨ ਤੋਂ ਹੀ ਸਿੱਖ ਗਰੂ ਸਾਹਿਬਾਨ ਅਤੇ ਸਿੱਖ ਸ਼ਹੀਦਾਂ ਦੀਆਂ ਕਰਬਾਨੀਆਂ ਬਾਰੇ ਦੱਸ ਕੇ ਉਨ੍ਹਾਂ ਨੂੰ ਜੀਵਨ ਵਿੱਚ ਸਿੱਖੀ ਸਿਧਾਤਾਂ ਨੂੰ ਅਪਨਾਉਣ ਦੀ ਪ੍ਰੇਰਣਾ ਦੇਣ ਲਈ ਸ਼੍ਰੋਮਣੀ ਗਰਦਆਰਾ ਪ੍ਰਬੰਧਕ ਕਮੇਟੀ ਵੱਲੋਂ 1 ਜਲਾਈ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਗਰਮਤਿ ਲਹਿਰ ਆਰੰਭੀ ਜਾ ਰਹੀ ਹੈ।ਉਨਾ ਦੱਸਿਆ ਕਿ ਲਹਿਰ ਦੀ ਆਰੰਭਤਾ ਸ਼੍ਰੋਮਣੀ ਗਰਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ.ਕ੍ਰਿਪਾਲ ਸਿੰਘ ਬਡੂੰਗਰ ਵੱਲੋਂ ਕੀਤੀ ਜਾਵੇਗੀ ਤੇ ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ ਤੌਰ ਤੇ ਹਾਜਿਰ ਹੋਣਗੇ ਜਦੋਂਕਿ ਇਸ ਮੌਕੇ ਮਾਲਵੇ ਨਾਲ ਸਬੰਧਿਤ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਵੀ ਸ਼ਿਰਕਤ ਕਰਨਗੇ ਤੇ ਧਾਰਮਿਕ ਸਮਾਗਮਾਂ ਵਿੱਚ ਪੰਥ ਪ੍ਰਸਿੱਧ ਰਾਗੀ ਤੇ ਕਥਾਵਾਚਕ ਸੰਗਤਾਂ ਨੂੰ ਸਿੱਖ ਇਤਿਹਾਸ ਬਾਰੇ ਜਾਣਕਾਰੀ ਦੇਣਗੇ।ਭਾਈ ਚਾਵਲਾ ਨੇ ਦੱਸਿਆ ਕਿ ਸਮਾਗਮਾਂ ਵਿੱਚ ਵੱਡੀ ਗਿਣਤੀ ਸੰਗਤਾਂ ਦੀ ਆਮਦ ਨੂੰ ਦੇਖਦਿਆਂ ਸਾਰੇ ਕਿਸਮ ਦੇ ਪ੍ਰਬੰਧ ਮਕੰਮਲ ਕਰ ਲਏ ਗਏ ਹਨ। ਅੱਜ ਫਾਈਨਲ ਪ੍ਰਬੰਧਾਂ ਦੀਆਂ ਤਿਆਰੀਆਂ ਮੌਕੇ ਭਾਈ ਚਾਵਲਾ ਨੇ ਮੌਕੇ ਤੇ ਹਾਜਿਰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੋਂ ਸਮਾਗਮ ਦੇ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ ਤੇ ਲੋੜੀਂਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਭਾਈ ਚਾਵਲਾ ਨਾਲ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮੋਹਣ ਸਿੰਘ ਬੰਗੀ, ਭਾਈ ਗਰਪ੍ਰੀਤ ਸਿੰਘ ਝੱਬਰ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਮਨਜੀਤ ਸਿੰਘ ਬੱਪੀਆਣਾ ਅੰਤ੍ਰਿਗ ਮੈਂਬਰ ਧਰਮ ਪ੍ਰਚਾਰ ਕਮੇਟੀ, ਭਾਈ ਸਖਦੇਵ ਸਿੰਘ ਭੂਰਾ ਸਕੱਤਰ ਧਰਮ ਪ੍ਰਚਾਰ ਕਮੇਟੀ, ਭਾਈ ਸਖਵਿੰਦਰ ਸਿੰਘ ਗਰੇਵਾਲ ਮੀਤ ਸਕੱਤਰ ਧਰਮ ਪ੍ਰਚਾਰ ਕਮੇਟੀ, ਭਾਈ ਜਗਜੀਤ ਸਿੰਘ ਮੈਨੇਜਰ ਤਖਤ ਸ੍ਰੀ ਦਮਦਮਾ ਸਾਹਿਬ ਆਦਿ ਹਾਜ਼ਰਰ ਸਨ।

Send this to a friend