ਵੋਟਰਾਂ ਦੀ ਸਵਿਧਾ ਲਈ ਤਿਆਰ ਕੀਤਾ ਪੋਰਟਲ : ਡੀ.ਸੀ.
ਰੂਪਨਗਰ, 30 ਜੂਨ (ਗਰਸ਼ਰਨ ਸਿੰਘ ਗਲਸ਼ਨ)- ਅੱਜ ਇੱਥੇ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿੱਚ ਵੈਬ ਪੋਰਟਲ ਦੀ ਲਾਂਚਿੰਗ ਦਾ ਸਿੱਧਾ ਪ੍ਰਸਾਰਣ ਵਿਖਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀਮਤੀ ਗਰਨੀਤ ਤੇਜ, ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਮਨਦੀਪ ਬਾਂਸਲ, ਕਾਂਗਰਸ ਪਾਰਟੀ ਦੇ ਜਰਨੈਲ ਸਿੰਘ ਭਾਓਵਾਲ, ਜਗਦੀਸ਼ ਕਾਂਝਲਾ, ਸ਼੍ਰੋਮਣੀ ਅਕਾਲੀ ਦਲ ਦੇ ਜੱਥੇਦਾਰ ਮੋਹਨ ਸਿੰਘ ਢਾਹੇ, ਬੀ.ਐਸ.ਪੀ. ਦੇ ਐਡਵੋਕੇਟ ਚਰਨਜੀਤ ਸਿੰਘ ਘਈ, ਸੀ.ਪੀ.ਆਈ. ਦੇ ਸਖਬੀਰ ਸਿੰਘ, ਚੋਣ ਤਹਿਸੀਲਦਾਰ ਹਰਵਿੰਦਰ ਸਿੰਘ, ਡੀ.ਆਈ.ਓ. ਰੋਹਿਤ ਜੇਤਲੀ ਤੇ ਦਿਨੇਸ਼ ਸੈਣੀ ਹਾਜ਼ਿਰ ਸਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀਮਤੀ ਗਰਨੀਤ ਤੇਜ ਨੇ ਦੱਸਿਆ ਕਿ ਵੋਟ ਬਣਾਉਂਣ ਤੋਂ ਵਾਂਝੇ ਰਹਿ ਗਏ ਵਿਅਕਤੀਆਂ ਨੂੰ ਰਜਿਸਟਰਡ ਕਰਨ ਅਤੇ ਮ੍ਰਿਤਕ ਵੋਟਰਾਂ ਦੇ ਨਾਂ ਵੋਟਰ ਸੂਚੀ ਵਿੱਚੋਂ ਕੱਟਣ ਲਈ 1 ਜਲਾਈ ਤੋਂ ਵਿਸ਼ੇਸ਼ ਮਹਿੰਮ ਚਲਾਈ ਜਾ ਰਹੀ ਹੈ, ਉਸ ਦੌਰਾਨ ਪ੍ਰਾਪਤ ਹੋਣ ਵਾਲੇ ਸਾਰੇ ਫਾਰਮਾਂ ਦਾ ਨਿਪਟਾਰਾ ਭਾਰਤ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੇ ਵੈਬ ਪੋਰਟਲ ਈ.ਆਰ.ਓ. ਨੈਟ ਰਾਹੀਂ ਕੀਤਾ ਜਾਵੇਗਾ। ਉਨ੍ਹਾਂ ਆਮ ਜਨਤਾ, ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਿੰਮ ਦਾ ਵੱਧ ਤੋਂ ਵੱਧ ਤੋਂ ਲਾਭ ਉਠਾਉਂਣ ਅਤੇ ਹਰ ਬਾਲਗ ਵਿਅਕਤੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਆਪਣਾ ਵੋਟਰ ਫੋਟੋ ਪਹਿਚਾਣ ਪੱਤਰ ਪ੍ਰਾਪਤ ਕਰਨ ਲਈ ਪਹਿਲ-ਕਦਮੀ ਕਰੇ, ਤਾਂ ਕਿ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।