ਮੁੱਖ ਮੰਤਰੀ ਨੇ ਲੁਧਿਆਣਾ ਫੋਕਲ ਪੋਆਇੰਟ ਬਾਰੇ ਰਿਪੋਰਟ ਮੰਗੀ

image ਚੰਡੀਗੜ੍ਹ, 4 ਜੁਲਾਈ (ਬਲਜੀਤ ਸਿੰਘ ਬਰਾੜ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ ਦੇ ਫੋਕਲ ਪੋਆਇੰਟਾਂ ਅਤੇ ਸਨਅਤੀ ਅਸਟੇਟ ਦੇ ਬੁਨਿਆਦੀ ਢਾਂਚੇ ਦੀ ਮਾੜੀ ਸਥਿਤੀ ਬਾਰੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਪੰਜਾਬ ਲਘੂ ਉਦਯੋਗ ਅਤੇ ਬਰਾਮਦ ਨਿਗਮ (ਪੀ.ਐਸ.ਆਈ.ਈ.ਸੀ.) ਪਾਸੋਂ ਰਿਪੋਰਟ ਮੰਗੀ ਹੈ। ਮੁੱਖ ਮੰਤਰੀ ਨੇ ਇਹ ਕਦਮ ਲੁਧਿਆਣਾ ਦੇ ਸਨਅਤਕਾਰਾਂ ਅਤੇ ਸੀ.ਆਈ.ਆਈ. ਦੇ ਨੁਮਾਇੰਦਿਆਂ ਦੇ ਇਕ ਵਫਦ ਵੱਲੋਂ ਅੱਜ ਇੱਥੇ ਉਨ੍ਹਾਂ ਨਾਲ ਮੀਟਿੰਗ ਦੌਰਾਨ ਉਠਾਏ ਮਸਲੇ ਤੋਂ ਬਾਅਦ ਚੁੱਕਿਆ ਹੈ। ਮੁੱਖ ਮੰਤਰੀ ਨੇ ਸਨਅਤਕਾਰਾਂ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਦੀ ਸਰਕਾਰ ਲੁਧਿਆਣਾ ਵਿੱਚ ਸਨਅਤੀ ਵਿਕਾਸ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਏਗੀ। ਮੁੱਖ ਮੰਤਰੀ ਨੇ ਇਹ ਭਰੋਸਾ ਵਫਦ ਦੇ ਮੈਂਬਰਾਂ ਨੂੰ ਦਿੱਤਾ ਜਿਸ ਵਿੱਚ ਏਵਨ ਸਾਇਕਲ ਦਾ ਵਫਦ ਵੀ ਸ਼ਾਮਲ ਸੀ।

Send this to a friend