Skip to content
Independent perspectives. Global stories.
BREAKING

ਅਮਲੋਹ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

Share this story

image ਅਮਲੋਹ, 6 ਜੁਲਾਈ (ਰਣਜੀਤ ਸਿੰਘ ਘੁੰਮਣ)-ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਅਮਲੋਹ ਦੇ ਸਹਿਯੋਗ ਨਾਲ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਮਲੋਹ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ ਇਹ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਅਮਲੋਹ ਤੋਂ ਰਵਾਨਾ ਹੋ ਕੇ ਅਮਲੋਹ ਸ਼ਹਿਰ ਦੇ ਮੁੱਖ ਬਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਗੁਰਦੁਆਰਾ ਛੇਵੀਂ ਪਾਤਸ਼ਾਹੀ ਸੌਂਟੀ ਵਿਖੇ ਸਮਾਪਤ ਹੋਇਆ ਜਿਥੇ ਪ੍ਰਧਾਨ ਦਰਸ਼ਨ ਸਿੰਘ ਬੱਬੀ, ਭਾਈ ਰਵਿੰਦਰ ਸਿੰਘ ਖਾਲਸਾ ਤੇ ਰਾਜੂ ਖੰਨਾ ਦੇ ਪੀ.ਏ. ਧਰਮਪਾਲ ਭੜੀ ਅਤੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਨਗਰ ਕੀਰਤਨ ਦੀ ਆਰੰਭਤਾ ਸਮੇਂ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਦਰਸ਼ਨ ਸਿੰਘ ਚੀਮਾ, ਸੁਖਮਨੀ ਸੇਵਾ ਸੁਸਾਇਟੀ ਵੱਲੋਂ ਬੀਬੀ ਕਿਰਪਾਲ ਕੌਰ ਨੇ ਜਿਥੇ ਪੰਜ ਪਿਆਰਿਆਂ ਨੂੰ ਸਰੋਪੇ ਭੇਂਟ ਕੀਤੇ ਉਥੇ ਉਨ੍ਹਾਂ ਸ਼੍ਰੋਮਣੀ ਕਮੇਟਂੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਰਾਜੂ ਖੰਨਾ ਦੇ ਪੀ.ਏ. ਧਰਮਪਾਲ ਭੜੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਨਗਰ ਕੀਰਤਨ ਵਿਚ ਗੱਤਕਾ ਪਾਰਟੀਆਂ, ਕਵਿਸ਼ਰੀ ਜੱਥਿਆਂ, ਢਾਡੀ ਜੱਥਿਆਂ ਅਤੇ ਸੁਖਮਨੀ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਜਿਥੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਉਥੇ ਵੱਖ ਵੱਖ ਬੈਂਡ ਪਾਰਟੀਆਂ ਵੱਲੋਂ ਵੀ ਆਪਣੀ ਕਲਾ ਦੇ ਜੌਹਰ ਦਿਖਾਏ ਗਏ। ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਜੁੜੀਆਂ ਸੰਗਤਾਂ ਲਈ ਜਿਥੇ ਬਾਜ਼ਾਰਾਂ ਵਿਚ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਉਥੇ ਅਨਾਜ ਮੰਡੀ ਅਮਲੋਹ ਵਿਖੇ ਲੰਗਰਾਂ ਦੇ ਵਿਸ਼ੇਸ ਪ੍ਰਬੰਧ ਵੀ ਗੁਰਵਿੰਦਰ ਸਿੰਘ ਰਾਜੂ ਤੇ ਸੋਨੂੰ ਕਰਨਾਲ ਵੱਲੋਂ ਕੀਤੇ ਗਏ ਸਨ।

WRITTEN BY