June 21, 2026 12:47 am

ਗੰਨੇ ਦੀ ਫ਼ਸਲ ਲਈ ਪਾਣੀ ਦੀ ਸੁਚੱਜੀ ਵਰਤੋਂ ਅਹਿਮ : ਡਾ. ਢਿੱਲੋਂ

ਲੁਧਿਆਣਾ, 15 ਅਕਤੂਬਰ (ਪੀ.ਟੀ.)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਗੰਨੇ ਦੀ ਫ਼ਸਲ ਸੰਬੰਧੀ ਤਿੰਨ ਰੋਜ਼ਾ ਕੌਮਾਂਤਰੀ ਪੱਧਰ ਦੀ ਵਿਚਾਰ ਗੋਸ਼ਟੀ ਅੱਜ ਆਰੰਭ ਹੋਈ। ਇਹ ਵਿਚਾਰ ਗੋਸ਼ਟੀ ਯੂਨੀਵਰਸਿਟੀ ਅਤੇ ਨੈਸ਼ਨਲ ਫੈਡਰੇਸ਼ਨ ਆਫ ਕੋਆਪਰੇਟਿਵ ਸ਼ੂਗਰ ਫੈਕਟਰੀਜ਼ ਨਵੀਂ ਦਿੱਲੀ ਵੱਲੋਂ ਸਾਂਝੇ ਤੌਰ ਤੇ ਲਗਾਈ ਜਾ ਰਹੀ ਹੈ। ਇਸ ਵਿਚਾਰ ਗੋਸ਼ਟੀ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ ਵੱਖ ਵੱਖ ਖੇਤੀਬਾੜੀ ਯੂਨੀਵਰਸਿਟੀਆਂ ਦੇ ਸਾਇੰਸਦਾਨ ਭਾਗ ਲੈ ਰਹੇ ਹਨ। ਉਦਘਾਟਨੀ ਸਮਾਰੋਹ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ•ਾਂ ਇਸ ਮੌਕੇ ਬੋਲਦਿਆਂ ਕਿਹਾ ਕਿ ਗੰਨੇ ਦੀ ਫ਼ਸਲ ਵਿੱਚ ਪਾਣੀ ਦੀ ਸੁਚੱਜੀ ਵਰਤੋਂ ਸਮੇਂ ਦੀ ਮੁੱਖ ਮੰਗ ਹੈ। ਉਨ•ਾਂ ਕਿਹਾ ਕਿ ਭਾਵੇਂ ਸਾਡੇ ਮੁਲਕ ਵਿੱਚ ਗੰਨੇ ਦੀਆਂ ਵਧੀਆਂ ਵਿਕਸਤ ਕਿਸਮਾਂ ਹਨ ਪਰ ਇਸ ਤੋਂ ਤਿਆਰ ਪਦਾਰਥ ਮੰਡੀ ਵਿੱਚ ਲਿਆਉਣ ਲਈ ਖੋਜ ਕਾਰਜਾਂ ਸੰਬੰਧੀ ਵਿਉਂਤਬੰਦੀ ਬਣਾਉਣ ਦੀ ਲੋੜ ਹੈ। ਉਨ•ਾਂ ਕਿਹਾ ਕਿ ਖੋਜ ਸੰਸਥਾਵਾਂ ਅਤੇ ਉਦਯੋਗਿਕ ਖੇਤੀ ਇਕਾਈਆਂ ਦਾ ਇਕੱਠੇ ਹੋ ਕੇ ਤੁਰਨਾ ਸਮੇਂ ਦੀ ਲੋੜ ਹੈ। ਇਸ ਮੌਕੇ ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ ਡਾ: ਸਤਬੀਰ ਸਿੰਘ ਗੋਸਲ ਨੇ ਬੋਲਦਿਆਂ ਕਿਹਾ ਕਿ ਗੰਨੇ ਦੀ ਫ਼ਸਲ ਪੰਜਾਬ ਦੀ ਅਹਿਮ ਫ਼ਸਲ ਹੈ ਅਤੇ ਯੂਨੀਵਰਸਿਟੀ ਵੱਲੋਂ ਇਸ ਫ਼ਸਲ ਲਈ ਕੀਤੇ ਜਾ ਰਹੇ ਖੋਜ ਕਾਰਜ ਸਦਕਾ ਹੀ ਇਸ ਫ਼ਸਲ ਤੇ ਅਧਾਰਿਤ ਉਦਯੋਗਿਕ ਇਕਾਈਆਂ ਸਥਾਪਿਤ ਹੋ ਸਕੀਆਂ ਹਨ। ਉਨ•ਾਂ ਇਸ ਮੌਕੇ ਦੱਸਿਆ ਕਿ ਵੱਧ ਝਾੜ ਦੇਣ ਵਾਲੀ ਇਕ ਨਵੀਂ ਕਿਸਮ ਸੀ ਓ ਪੀ ਬੀ 9181 ਵਿਕਸਤ ਕੀਤੀ ਗਈ ਹੈ। ਇਸ ਮੌਕੇ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ: ਮੁਖਤਾਰ ਸਿੰਘ ਗਿੱਲ ਨੇ ਬੋਲਦਿਆਂ ਕਿਹਾ ਕਿ ਗੰਨੇ ਦੀ ਫ਼ਸਲ ਵਿੱਚ ਯੂਨੀਵਰਸਿਟੀ ਵੱਲੋਂ ਕਈ ਸਿਫਾਰਸ਼ਾਂ ਕੀਤੀਆਂ ਹਨ। ਉਨ•ਾਂ ਕਿਹਾ ਕਿ ਗੰਨੇ ਦੀ ਸਮੇਂ ਸਿਰ ਬੀਜਾਈ ਚੰਗਾ ਝਾੜ ਲੈਣ ਲਈ ਅਤਿਅੰਤ ਜ਼ਰੂਰੀ ਹੈ। ਫੈਡਰੇਸ਼ਨ ਦੇ ਪ੍ਰਬੰਧਕੀ ਨਿਰਦੇਸ਼ਕ ਸ਼੍ਰੀਮਾਨ ਐਮ ਜੀ ਜੋਸ਼ੀ ਨੇ ਇਸ ਮੌਕੇ ਦੱਸਿਆ ਕਿ ਜ਼ਿਆਦਾ ਝਾੜ ਲੈਣ ਲਈ ਅਗੇਤੀਆਂ ਗੰਨੇ ਦੀਆਂ ਕਿਸਮਾਂ ਸੰਬੰਧੀ ਵਿਉਂਤਬੰਦੀ ਕਰਨੀ ਬਹੁਤ ਜ਼ਰੂਰੀ ਹੈ। ਉਨ•ਾਂ ਕਿਹਾ ਕਿ ਫ਼ਸਲ ਵਿਗਿਆਨ ਤਕਨੀਕਾਂ ਤੋਂ ਇਲਾਵਾ ਇਸ ਦੀ ਕਟਾਈ, ਮਸ਼ੀਨਰੀ ਦੀ ਸੁਚੱਜੀ ਵਰਤੋਂ, ਬੀਮਾਰੀਆਂ ਅਤੇ ਕੀੜਿਆਂ ਦੀ ਸਰਵਪੱਖੀ ਰੋਕਥਾਮ ਅਤੇ ਇਸ ਸੰਬੰਧੀ ਵਿਕਸਤ ਕੀਤੀ ਤਕਨਾਲੋਜੀ ਦੇ ਉਚਿਤ ਪਸਾਰੇ ਸੰਬੰਧੀ ਵੀ ਕਾਰਜ ਨੇਪਰੇ ਚਾੜੇ ਜਾਣੇ ਚਾਹੀਦੇ ਹਨ। ਇਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਪਲਾਂਟ ਬ੍ਰੀਡਿੰਗ ਅਤੇ ਜੈਨੇਟਿਕਸ ਵਿਭਾਗ ਦੇ ਮੁਖੀ ਡਾ: ਆਰ ਕੇ ਗੁੰਬਰ ਨੇ ਦੱਸਿਆ ਕਿ ਯੂਨੀਵਰਸਿਟੀ ਨੇ ਆਪਣੀ ਹੋਂਦ ਤੋਂ ਬਾਅਦ ਗੰਨੇ ਦੀਆਂ 18 ਕਿਸਮਾਂ ਵਿਕਸਤ ਕੀਤੀਆਂ ਹਨ ਜਿਨ•ਾਂ ਅਧੀਨ 70 ਫੀ ਸਦੀ ਤੋਂ ਵੱਧ ਰਕਬਾ ਹੈ। ਇਸ ਮੌਕੇ ਫੈਡਰੇਸ਼ਨ ਦੇ ਮੁੱਖ ਸਲਾਹਕਾਰ ਡਾ: ਜੇ ਪੀ ਸਿੰਘ ਵੀ ਹਾਜ਼ਰ ਸਨ ਅਤੇ ਉਨ•ਾਂ ਨੇ ਧੰਨਵਾਦ ਦੇ ਸ਼ਬਦ ਕਹੇ।

Send this to a friend