ਰਾਮਪੁਰਾ ਫੂਲ, 6 ਜੁਲਾਈ (ਮਨਪ੍ਰੀਤ ਸਿੰਘ ਗਿੱਲ)-ਸ੍ਰੀ ਗੁਰੁ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਲਿਆਂਵਾਲੀ ਦੀ ਵਿਦਿਆਰਥਣ ਨੂਰਪ੍ਰੀਤ ਕੌਰ ਸਪੁੱਤਰੀ ਨਿਰਲ ਸਿੰਘ ਨੇ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ ਸ਼ੈਸ਼ਨ 2017-18 ਵਧੀਆ ਅੰਕਾ ਨਾਲ ਪਾਸ ਕਰਕੇ ਆਪਣੇ ਮਾਤਾ ਪਿਤਾ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਚਰਨਜੀਤ ਸ਼ਰਮਾ ਨੇ ਨੂਰਪ੍ਰੀਤ ਦਾ ਮੂੰਹ ਮਿੱਠਾ ਕਰਵਾ ਕੇ ਤੇ ਉਸ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।



