ਡਾਇਰੀਆ ਪ੍ਰਭਾਵਿਤ ਖੇਤਰਾਂ ਵਿਚ ਟੈਂਕਰਾਂ ਰਾਹੀਂ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਇਆ ਜਾਵੇਗਾ- ਐਸ.ਡੀ.ਐਮ.

ਸਿਵਲ ਸਰਜਨ ਸਮੇਤ ਸਿਵਲ ਹਸਪਤਾਲ ਤੇ ਡਾਇਰੀਏ ਤੋਂ ਪ੍ਰਭਾਵਿਤ ਵਾਰਡਾਂ ਦਾ ਦੌਰਾ

1 ਫਿਲੌਰ, 17 ਜੁਲਾਈ – ਐਸ.ਡੀ.ਐਮ. ਫਿਲੌਰ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਕਿਹਾ ਹੈ ਕਿ ਫਿਲੌਰ ਦੇ ਡਾਇਰੀਆ ਪ੍ਰਭਾਵਿਤ ਖੇਤਰਾਂ ਵਿਚ ਨਗਰ ਕੌਸਲ  ਵਲੋਂ ਪੀਣ ਵਾਲਾ ਸਾਫ ਪਾਣੀ  ਟੈਂਕਰਾਂ ਰਾਹੀਂ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਡਾਇਰੀਏ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕੇ। ਸਿਵਲ ਸਰਜਨ ਡਾ. ਰਘੁਬੀਰ ਸਿੰਘ ਰੰਧਾਵਾ ਸਮੇਤ ਸਿਵਲ ਹਸਪਤਾਲ ਤੇ ਡਾਇਰੀਏ ਤੋਂ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਮੌਕੇ ਸ੍ਰੀ ਬਾਜਵਾ ਨੇ ਕਿਹਾ ਕਿ ਸਿਵਲ ਹਸਪਤਾਲ ਵਿਖੇ ਡਾਇਰੀਏ ਤੋਂ ਪੀੜਤਾਂ ਦਾ ਇਲਾਜ ਤੇ ਦਵਾਈਆਂ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਫ ਪਾਣੀ ਦੀ ਸਪਲਾਈ ਹਰ ਘਰ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਨਗਰ ਕੌਂਸਲ ਨੂੰ ਹੋਰਨਾਂ ਕੌਸਲਾਂ ਤੋਂ  ਪਾਣੀ ਵਾਲੇ ਹੋਰ ਟੈਂਕਰ ਮੁਹੱਈਆ ਕਰਵਾਏ ਗਏ ਹਨ। ਸ੍ਰੀ ਬਾਜਵਾ  ਨੇ ਬਿਮਾਰੀ ਦੇ ਰੋਕਥਾਮ ਤੱਕ ਡਾਕਟਰਾਂ ਤੇ ਹੋਰ ਸਹਾਇਕ ਸਟਾਫ ਦੀਆਂ ਵਿਸ਼ੇਸ਼ ਟੀਮਾਂ ਦੀ ਤਾਇਨਾਤੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨਾਂ  ਸਿਵਲ ਸਰਜਨ ਡਾ. ਰਘੁਬੀਰ ਸਿੰਘ ਰੰਧਾਵਾ ਨੂੰ ਨਿਰਦੇਸ਼ ਦਿੱਤੇ ਕਿ ਉਹ ਖੁਦ ਸਾਰੇ ਇਲਾਜ ਪ੍ਰਬੰਧਾਂ ਦੀ ਨਿਗਰਾਨੀ ਕਰਨ। ਇਸ ਤੋਂ ਇਲਾਵਾ ਜਿਆਦਾ ਪ੍ਰਭਾਵਿਤ ਵਾਰਡਾਂ ਤੇ ਵਿਸ਼ੇਸ਼ ਕਰਕੇ ਵਾਰਡ ਨੰਬਰ 10 ਵਿਚ ਵਿਸ਼ੇਸ਼ ਮੈਡੀਕਲ ਟੀਮਾਂ ਤਾਇਨਾਤ ਕਰਨ ਦੇ  ਹੁਕਮ ਵੀ ਜਾਰੀ ਕੀਤੇ ਗਏ ਹਨ। ਸਿਵਲ ਸਰਜਨ ਡਾ. ਰੰਧਾਵਾ ਨੇ ਕਿਹਾ ਕਿ  ਸਿਹਤ  ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਉਬਲਿਆ ਹੋਇਆ ਪਾਣੀ ਪੀਣ ਅਤੇ ਹੋਰ ਇਹਤਿਆਤੀ ਕਦਮਾਂ ਬਾਰੇ ਜਾਗਰੂਕ  ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਬਿਮਾਰੀ ਤੋਂ ਪ੍ਰਭਾਵਿਤ ਲੋਕਾਂ ਨੂੰ ਕਲੋਰੀਨ ਦੀਆਂ ਗੋਲੀਆਂ ਘਰ-ਘਰ ਜਾ ਕੇ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਫਿਲੌਰ ਦੇ ਐਸ.ਡੀ.ਐਮ. ਵਰਿੰਦਰਪਾਲ ਸਿੰਘ ਬਾਜਵਾ , ਸਿਵਲ ਸਰਜਨ ਡਾ. ਮਨਿੰਦਰ ਕੌਰ ਮਿਨਹਾਸ ਤੇ ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

Send this to a friend