ਕੈਪਟਨ ਵੱਲੋਂ ਉਦਯੋਗਿਕ ਵਿਕਾਸ ਵਾਸਤੇ ‘ਵਪਾਰ ਪਹਿਲਾਂ’ ਦੀ ਫਿਲਾਸਫੀ ਉਤੇ ਚੱਲਣ ਦੇ ਨਿਰਦੇਸ਼
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਸਨਅਤੀ ਨੀਤੀ ਵਿਚ ਮੌਜੂਦਾ ਉਦਯੋਗਾਂ ਨੂੰ ਮੁੜ ਸੁਰਜੀਤ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਹੈ ਜਿਸ ਵਿਚ ‘ਵਪਾਰ ਪਹਿਲਾਂ’ ਦੀ ਫਿਲਾਸਫੀ ਨੂੰ ਬੜ੍ਹਾਵਾ ਦੇਣ ਲਈ ਧਿਆਨ ਕੇਂਦਰਤ ਕੀਤਾ ਜਾਵੇਗਾ।
ਨਵੀਂ ਸਨਅਤੀ ਨੀਤੀ ਦੇ ਖਰੜੇ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਸਰਕਾਰ ਵਿਚ ਪਹਿਲਾਂ ਹੀ ਬਣੀ ਮਨ ਦੀ ਧਾਰਨਾ ਵਿਚ ਤਬਦੀਲੀ ਲਿਆਉਣ ਦੀ ਗੱਲ ਕਰਦੇ ਹੋਏ ਸਰਲੀਕਰਨ ’ਤੇ ਧਿਆਨ ਕੇਂਦਰਤ ਕਰਨ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਦਯੋਗ ਅਤੇ ਵਪਾਰਕ ਘਰਾਣਿਆਂ ਨਾਲ ਭਾਈਵਾਲਾਂ ਵਰਗਾ ਵਰਤਾਅ ਕਰਨਾ ਚਾਹੀਦਾ ਹੈ ਨਾ ਕਿ ਉਨ੍ਹਾਂ ਪ੍ਰਤੀ ਸ਼ੱਕ ਵਾਲੀ ਪਹੁੰਚ ਹੋਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਸਨਅਤੀ ਨੀਤੀ ਵਿਚ ਮੌਜੂਦਾ ਉਦਯੋਗ ਨੂੰ ਮੁੜ ਸੁਰਜੀਤ ਕਰਨ ਉੱਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਦਯੋਗ ਅਤੇ ਵਪਾਰਕ ਘਰਾਣਿਆਂ ਖਾਸ ਕਰ ਛੋਟੇ ਅਤੇ ਦਰਮਿਆਣੇ ਉਦਯੋਗ ਦੇ ਵਿਕਾਸ ਤੇ ਪਾਸਾਰ ਲਈ ਹਰ ਸੰਭਵ ਮਦਦ ਦਿੱਤੀ ਜਾਣੀ ਚਾਹੀਦੀ ਹੈ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਵਪਾਰ ਦੇ ਲਈ ਸੁਵਿਧਾ ਪ੍ਰਦਾਨ ਕਰਨ ਵਾਸਤੇ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਜ਼ਰੂਰਤ ਉੱਤੇ ਵੀ ਵਿਚਾਰ