ਰੂਪਨਗਰ, 19 ਜੁਲਾਈ (ਗੁਰਸ਼ਰਨ ਸਿੰਘ ਗੁਲਸ਼ਨ)-ਅੱਜ ਇਸ ਇਲਾਕੇ ਦੇ ਸਮਾਜ ਸੇਵੀ ਅਤੇ ਗੁਰੂ ਘਰ ਦੇ ਦਾਸ ਅਜੈਬ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਹੀਦ ਭਾਈ ਸੰਗਤ ਸਿੰਘ ਸੇਵਾ ਸੁਸਾਇਟੀ ਦਾ ਪਹਿਲਾ ਮਿਸ਼ਨ ਗੁਰਬਾਣੀ ਦਾ ਪ੍ਰਚਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਭਾਈ ਸੰਗਤ ਸਿੰਘ ਜੀ ਦੇ ਇਤਿਹਾਸ ਬਾਰੇ ਸਿੱਖ ਸੰਗਤ ਨੂੰ ਜਾਣੂ ਕਰਵਾਉਂਣਾ ਸਾਡਾ ਪਹਿਲਾ ਮਿਸ਼ਨ ਹੈ। ਉਨ੍ਹਾਂ ਕਿਹਾ ਕਿ ਸਾਡੀ ਸੁਸਾਇਟੀ ਦੁਆਰਾ ਲੋੜਵੰਦ ਅਤੇ ਗਰੀਬੀ ਰੇਖਾ ਤੋਂ ਹੇਠਾ ਰਹਿ ਰਹੇ ਪਰਿਵਾਰਾਂ ਦੀ ਰੱਖਿਆ ਕਰਨਾ ਸਾਡਾ ਮੁੱਖ ਮਨੋਰਥ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਆਉਂਣ ਵਾਲੇ ਸਮੇਂ ਵਿੱਚ ਵੀ ਭਾਈ ਸੰਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਧੂਮ-ਧਾਮ ਨਾਲ ਅਤੇ ਸ਼ਰਧਾ ਪੂਰਵਕ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸੁਸਾਇਟੀ ਵੱਲੋਂ ਹਰ ਸਾਲ ਮੈਡੀਕਲ ਕੈਂਪ ਲਗਾਏ ਜਾਂਦੇ ਹਨ ਅਤੇ ਇਨ੍ਹਾਂ ਮੈਡੀਕਲ ਕੈਂਪਾ ਦਾ ਫਾਈਦਾ ਇਸ ਇਲਾਕੇ ਦੇ ਲੋੜਵੰਦ ਵਿਅਕਤੀਆਂ ਲਈ ਬਹੁਤ ਹੀ ਸਹਾਇਕ ਸਿੱਧ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸੁਸਾਇਟੀ ਹਮੇਸ਼ਾਂ ਹੀ ਲੋਕ ਪੱਖੀ ਕੰਮ ਕਰਦੀ ਰਹੇਗੀ।