ਸਨਮਾਨਿਤ ਕੀਤੇ ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ , ਸਮਾਜ ਸੇਵੀਆਂ ਦੇ ਨਾਮ 10 ਅਗਸਤ ਤੱਕ ਭੇਜਣ ਲਈ ਕਿਹਾ
ਜਲੰਧਰ 20 ਜੁਲਾਈ – ਭਾਰਤ ਦੇ ਆਜਾਦੀ ਦਿਵਸ ਸਬੰਧੀ 15 ਅਗਸਤ 2017 ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਸਾਸ਼ਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਭਗਤਾਂ ,ਆਜ਼ਾਦੀ ਘੁਲਾਟੀਆਂ ਤੇ ਵਤਨ ਪ੍ਰੇਮੀਆਂ ਦੇ ¦ਮੇ ਸੰਘਰਸ਼ਾਂ ਤੇ ਕੁਰਬਾਨੀਆਂ ਤੋਂ ਬਾਅਦ ਦੇਸ਼ ਨੂੰ ਆਜ਼ਾਦੀ ਮਿਲੀ ਸੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਵਸ ਸਬੰਧੀ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਨੂੰ ਪੂਰੀ ਸੰਜੀਦਗੀ ਤੇ ਸੁਹਿਰਦਤਾ ਨਾਲ ਨੇਪਰੇ ਚਾੜਿਆ ਜਾਵੇ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਵਸ ਸਮਾਗਮ ਦੌਰਾਨ ਮੁ¤ਖ ਮਹਿਮਾਨ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ ਅਤੇ ਇਲਾਕਾ ਨਿਵਾਸੀਆਂ ਦੇ ਨਾਮ ਸੰਦੇਸ਼ ਦਿੱਤਾ ਜਾਵੇਗਾ।
ਮੀਟਿੰਗ ਦੌਰਾਨ ਇਹ ਵੀ ਨਿਰਣਾ ਕੀਤਾ ਗਿਆ ਕਿ ਸਮਾਗਮ ਦੌਰਾਨ ਪੰਜਾਬ ਪੁਲਿਸ, ਬੀ.ਐਸ.ਐਫ., ਸੀ.ਆਰ.ਪੀ.ਐਫ. , ਐਨ.ਸੀ.ਸੀ ਕੈਡਿਟਾਂ (ਮੁੰਡੇ ਤੇ ਕੁੜੀਆਂ) ਵਲੋਂ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਅਤੇ ਸਭਿਆਚਾਰਕ ਵਿਸ਼ਿਆਂ ਨਾਲ ਸਬੰਧਿਤ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਸਟੇਡੀਅਮ ਵਿਖੇ ਗਰਾਊਂਡ ਦੀ ਤਿਆਰੀ,ਸੁਰੱਖਿਆ,ਟ੍ਰੈਫਿਕ ,ਬੈਰੀਕੇਡਿੰਗ ਅਤੇ ਹੋਰ ਤਿਆਰੀਆਂ ਸਬੰਧੀ ਵੱਖ ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਅਤੇ ਵਿਭਾਗੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ । ਉਨਾਂ ਡਿਪਟੀ ਕਮਿਸ਼ਨਰ ਆਫ ਪੁਲਿਸ ਸ੍ਰੀ ਰਜਿੰਦਰ ਸਿੰਘ ਨੂੰ ਕਿਹਾ ਕਿ ਸਟੇਡੀਅਮ ਵਿਖੇ ਸੁਰੱਖਿਆ ਦਸਤਿਆਂ ਦੀ ਤਾਇਨਾਤੀ ਦੇ ਨਾਲ-ਨਾਲ ਸੀ.ਸੀ.ਟੀ.ਵੀ. ਕੈਮਰੇ ਵੀ ਲਾਏ ਜਾਣ ਤੇ ਉਨ੍ਹਾਂ ਨੂੰ ਸਟੇਡੀਅਮ ਅੰਦਰ ਕੰਟਰੋਲ ਰੂਮ ਨਾਲ ਲਿੰਕ ਕੀਤਾ ਜਾਵੇ। ਉਨ੍ਹਾਂ ਸਿਹਤ ਵਿਭਾਗ ਨੂੰ ਆਦੇਸ਼ ਦਿੱਤੇ ਕਿ ਪੈ ਰਹੀ ਗਰਮੀ ਦੇ ਮੱਦੇ ਨਜ਼ਰ ਸਕੂਲੀ ਬੱਚਿਆਂ ਦੀਆਂ ਰਿਹਰਸਲਾਂ ਦੌਰਾਨ ਵੀ ਮੈਡੀਕਲ ਟੀਮ ਤਾਇਨਾਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਸਬੰਧੀ ਫੁ¤ਲ ਡਰੈਸ ਰਿਹਰਸਲ 13 ਅਗਸਤ ਨੂੰ ਹੋਵੇਗੀ। ਡਿਪਟੀ ਕਮਿਸ਼ਨਰ ਵਲੋਂ ਸਾਰੇ ਵਿਭਾਗਾਂ ਦੇ ਜਿਲਾ ਮੁਖੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਕਿ ਉਹ ਆਪਣੇ ਅਧੀਨ ਕੰਮ ਕਰ ਰਹੇ ਅਧਿਕਾਰੀਆਂ/ਕਰਮਚਾਰੀਆਂ ਜਿਨ੍ਹਾਂ ਨੇ ਸ਼ਾਨਦਾਰ ਸੇਵਾਵਾਂ ਦਿੱਤੀਆਂ ਨਿਭਾਈਆਂ ਹੋਣ ਦੇ ਨਾਮ 10 ਅਗਸਤ ਤੱਕ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦੀ ਪੀ.ਜੀ.ਓ. ਬਰਾਂਚ ਨੂੰ ਪੁੱਜਦੇ ਕਰਨ ਤਾਂ ਜੋ ਅਜਿਹੇ ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ ਕਰਕੇ ਉਨਾਂ ਦੀ ਹੌਸਲਾ ਅਫਜਾਈ ਕੀਤੀ ਜਾ ਸਕੇ। ਉਨਾਂ ਸਾਰੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੇ ਅਧੀਨ ਕੰਮ ਕਰਦੇ ਕਰਮਚਾਰੀਆਂ ਦੀ ਸਮਾਗਮ ਦੌਰਾਨ ਹਾਜ਼ਰੀ ਯਕੀਨੀ ਬਣਾਉਣ ਅਤੇ ਇਸ ਸਬੰਧੀ ਜਿਲ੍ਹਾ ਮਾਲ ਅਫਸਰ , ਜਲੰਧਰ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।