ਲਾਇਲਪੁਰ ਖਾਲਸਾ ਕਾਲਜ ਦੀ ਵਿਦਿਆਰਥਣ ਸਾਕਸ਼ੀ ਮੈਰਿਟ ’ਚ

ਜਲੰਧਰ, 21 ਜੁਲਾਈ (ਪੰਜਾਬ ਟਾਇਮਜ਼ ਬਿਊਰੋ)-ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸ.ਸੀ. ਕੈਮਿਸਟਰੀ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਯੂਨੀਵਰਸਿਟੀ ਮੈਰਿਟ ਵਿਚੋਂ ਵਿਦਿਆਰਥਣ ਸਾਕਸ਼ੀ ਨੇ 900 ਵਿਚੋਂ 706 ਅੰਕ ਪ੍ਰਾਪਤ ਕਰਦੇ ਹੋਏ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ।
ਇਸ ਮੌਕੇ ਪ੍ਰੋ. ਅਰੁਣਜੀਤ ਕੌਰ, ਮੁਖੀ ਕੈਮਿਸਟਰੀ ਵਿਭਾਗ, ਡਾ. ਰਜਨੀਸ਼ ਮੋਦਗਿੱਲ, ਡਾ. ਨਵਜੋਤ ਕੌਰ, ਡਾ. ਭੁਪਿੰਦਰਪਾਲ ਸਿੰਘ ਅਤੇ ਡਾ. ਗਿਤਾਂਜਲੀ ਮੋਦਗਿੱਲ ਵੀ ਹਾਜ਼ਰ ਸਨ।

Send this to a friend