June 14, 2026 7:55 am

ਮੋਦੀ ਦੇ ਪ੍ਰਧਾਨ ਮੰਤਰੀ ਬਣਨ ‘ਤੇ ਖੁਸ਼ੀ ਹੋਵੇਗੀ : ਅਡਵਾਨੀ

ਗਾਂਧੀਨਗਰ, 16 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)-ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੇ ਅੱਜ ਗੁਜਰਾਤ ਦੇ ਗਾਂਧੀਨਗਰ ਵਿਖੇ ਪਾਰਟੀ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਜੇਕਰ ਮੋਦੀ ਪ੍ਰਧਾਨ ਮੰਤਰੀ ਬਣਨਗੇ ਤਾਂ ਉਨ੍ਹਾਂ ਨੂੰ ਖੁਸ਼ੀ ਪ੍ਰਾਪਤ ਹੋਵੇਗੀ। ਸ੍ਰੀ ਅਡਵਾਨੀ ਨੇ ਮੋਦੀ ਦੀ ਸ਼ਲਾਗਾ ਕਰਦੇ ਹੋਏ ਕਿਹਾ ਹੈ ਕਿ ਅੱਜ ਵਿਦੇਸ਼ਾਂ ਵਿੱਚ ਵੀ ਮੋਦੀ ਦੇ ਵਿਕਾਸ ਦੀ ਚਰਚਾ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੋਦੀ ਦੀ ਅਗਵਾਈ ਵਿੱਚ ਕੇਂਦਰ ਵਿੱਚ ਸਰਕਾਰ ਬਣਨ ‘ਤੇ ਉਨ੍ਹਾਂ ਨੂੰ ਖੁਸ਼ੀ ਪ੍ਰਾਪਤ ਹੋਵੇਗੀ। ਸ੍ਰੀ ਅਡਵਾਨੀ ਨੇ ਕਿਹਾ ਕਿ ਮੋਦੀ ਹਮੇਸ਼ਾ ਕੁਝ ਨਵਾਂ ਕਰਨ ਦੀ ਸੋਚ ਰੱਖਦੇ ਹਨ। ਗੁਜਰਾਤ ਇਸ ਦਾ ਉਦਾਹਰਣ ਹੈ, ਜਿੱਥੇ ਉਨ੍ਹਾਂ ਨੇ ਸ਼ਲਾਘਾਯੋਗ ਕੰਮ ਕੀਤਾ ਹੈ। ਅੱਜ ਸ੍ਰੀ ਨਰਿੰਦਰ ਮੋਦੀ ਦੇ ਵਿਰੋਧੀ ਮੰਨੇ ਜਾਣ ਵਾਲੇ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਜਨਤਕ ਤੌਰ ‘ਤੇ ਮੋਦੀ ਦੇ ਨਾਲ ਸਟੇਜ ਉੱਪਰ ਬੈਠੇ ਵੇਖਿਆ ਗਿਆ।