ਕੈਪਟਨ ਨੂੰ ਕੈਨੇਡਾ ’ਚ ਖਾਲਿਸਤਾਨੀਆਂ ਤੋਂ ਕੋਈ ਖਤਰਾ ਨਹੀਂ

ਨਵੀਂ ਦਿੱਲੀ – ਕੈਨੇਡਾ ਦੀ ਸਰਕਾਰ ਨੇ ਭਾਰਤ ਨੂੰ ਸੂਚਨਾ ਦਿਤੀ ਹੈ ਕਿ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੋਈ ਖ਼ਤਰਾ ਨਹੀਂ ਹੈ। ਇਸ ਸਬੰਧੀ ਕੈਨੇਡੀਅਨ ਸੁਰਖਿਆ ਏਜੰਸੀਆਂ ਵਲੋਂ ਪੁਖਤਾ ਜਾਂਚ ਕਰਵਾਈ ਗਈ ਹੈ। ਇਸ ਸਬੰਧੀ ਏਜੰਸੀਆਂ ਨੂੰ ਕੋਈ ਸਬੂਤ ਨਹੀਂ ਮਿਲਿਆ।ਸੂਤਰਾਂ ਮੁਤਾਬਕ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਕੈਨੇਡੀਅਨ ਸਰਕਾਰ ਨੇ ਸੂਚਿਤ ਕੀਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕੋਈ ਵੀ ਖਤਰਾ ਨਹੀਂ ਹੈ। ਭਾਰਤੀ ਹਾਈ ਕਮਿਸ਼ਨ ਵਲੋਂ ਦਿਤੀ ਸ਼ਿਕਾਇਤ ਦੀ ਜਾਂਚ ‘ਚ ਪੁਲਿਸ ਨੂੰ ਅਜਿਹਾ ਕੋਈ ਸਬੂਤ ਨਹੀਂ ਮਿਲਿਆ ਹੈ। ਸਰਕਾਰ ਨੇ ਇਹ ਵੀ ਕਿਹਾ ਹੈ ਕਿ ਇਸ ਮਾਮਲੇ ‘ਚ ਜਾਂਚ ਪੂਰੀ ਹੋ ਚੁਕੀ ਹੈ ਤੇ ਕੋਈ ਵੀ ਸਬੂਤ ਸਾਹਮਣੇ ਨਹੀਂ ਆਇਆ। ਦਰਅਸਲ ਕੈਨੇਡਾ ਦੀ ਵਿਸਾਖੀ ਪਰੇਡ ’ਚ ਇਕ ਅਜਿਹਾ ਵੀਡੀਓ ਸਾਹਮਣੇ ਆਇਆ ਸੀ। ਇਸ ‘ਚ ਕੈਪਟਨ ਅਮਰਿੰਦਰ ਸਿੰਘ ਨੂੰ ਗਰਮ ਖਿਆਲੀਆਂ ਵਲੋਂ ਭਾਸ਼ਨਾਂ ਜ਼ਰੀਏੇ ਨਿਸ਼ਾਨਾ ਬਣਾਇਆ ਗਿਆ ਸੀ। ਇਸੇ ਦੇ ਅਧਾਰ ’ਤੇ ਭਾਰਤੀ ਹਾਈ ਕਮਿਸ਼ਨ ਨੇ ਕੈਨੇਡਾ ਸਰਕਾਰ ਨੂੰ ਸ਼ਿਕਾਇਤ ਕੀਤੀ ਸੀ।

Send this to a friend