ਤਲਵੰਡੀ ਸਾਬੋ, 23 ਜੁਲਾਈ (ਰਾਮ ਰੇਸ਼ਮ ਨਥੇਹਾ)- ਸਥਾਨਕ ਗੁਰੁ ਕਾਸ਼ੀ ਯੂਨੀਵਰਸਿਟੀ ਵਿਖੇ 24 ਜੁਲਾਈ ਤੋਂ 29 ਜੁਲਾਈ ਤੱਕ ਫੈਕਲਟੀ ਡਿਵਲਪਮੈਂਟ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਮੁੱਖ ਉਦੇਸ਼ ਖੋਜਾਰਥੀਆਂ, ਵਪਾਰ ਵਿਸ਼ਲੇਸ਼ਣਕਾਰਾਂ, ਅਧਿਆਪਕਾਂ ਆਦਿ ਦੇ ਅੰਕੜਿਆਂ ਦੇ ਵਿਸ਼ਲੇਸ਼ਣ ਅਤੇ ਖੋਜੀ ਯੋਗਤਾਵਾਂ ਦਾ ਵਿਕਾਸ ਕਰਨਾ ਹੈ। ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਜਾਰੀ ਕੀਤੇ ਗਏ ਪ੍ਰੇੱਸ ਨੋਟ ਵਿੱਚ ਦੱਸਿਆ ਗਿਆ ਹੈ ਕਿ ਇਸ ਪ੍ਰੋਗਰਾਮ ਵਿੱਚ ਸ. ਗੁਰਲਾਭ ਸਿੰਘ ਸਿੱਧੂ ਚੇਅਰਮੈਨ ਗੁਰੂ ਕਾਸ਼ੀ ਯੂਨੀਵਰਸਿਟੀ ਬਤੌਰ ਮੁੱਖ ਮਹਿਮਾਨ ਹੋਣਗੇ।
ਇਸ ਫੈਕਲਟੀ ਡਿਵਲਪਮੈਂਟ ਪ੍ਰੋਗਰਾਮ ਵਿੱਚ ਵੱਖ-ਵੱਖ ਰਾਜਾਂ ਦਿੱਲੀ, ਹਰਿਆਣਾ, ਰਾਜਸਥਾਨ ਅਤੇ ਹੋਰ ਕਈ ਰਾਜਾਂ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਖੋਜ ਕਰ ਰਹੇ ਵਿਦਿਆਰਥੀ ਅਤੇ ਅਧਿਆਪਕ ਭਾਗ ਲੈ ਰਹੇ ਹਨ। ਯੂਨੀਵਰਸਿਟੀ ਦੀ ਪ੍ਰਬੰਧਕੀ ਕਮੇਟੀ ਦੇ ਐਮ. ਡੀ ਸ. ਸੁਖਰਾਜ ਸਿੰਘ ਸਿੱਧੂ ਵੱਲੋਂ ਯੂਨੀਵਰਸਿਟੀ ਵਿੱਚ ਹੋ ਰਹੀ ਇਸ ਅਕਾਦਮਿਕ ਗਤੀਵਿਧੀ ਦੀ ਪ੍ਰਬੰਧਕੀ ਕਮੇਟੀ ਨੂੰ ਵਧਾਈ ਦਿੱਤੀ ੳਤੇ ਪ੍ਰਸ਼ੰਸਾ ਕੀਤੀ ਗਈ।