ਵਿਹਾਰਕ ਸਿੱਖਿਆ ਅਤੇ ਸਿਹਤ ਚੇਤਨਾ ਹੀ ਸ਼ਕਤੀਸ਼ਾਲੀ ਸਮਾਜ ਦੀ ਨੀਂਹ : ਡਾ. ਸ਼ਵਿੰਦਰ ਸਿੰਘ ਗਿੱਲ

ਬੁਢਲਾਡਾ, 24 ਜੁਲਾਈ (ਪੰਜਾਬ ਟਾਇਮਜ਼ ਬਿਊਰੋ)-ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਆਈ. ਕਿਊ. ਏ. ਸੀ. ਸ੍ਯੈੱਲ ਦੁਆਰਾ ਆਯੋਜਿਤ 7 ਦਿਨਾਂ ਫੈਕਲਟੀ ਵਿਕਾਸ ਪ੍ਰੋਗਰਾਮ ਵਿੱਚ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਸਾਬਕਾ ਉਪ-ਕੁਲਪਤੀ ਅਤੇ ਹੱਡੀਆਂ ਦੇ ਮਾਹਿਰ ਡਾ. ਸ਼ਵਿੰਦਰ ਸਿੰਘ ਗਿੱਲ ਮੁੱਖ ਮਹਿਮਾਨ ਵਜੋਂ ਪਹੁੰਚੇ । ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਨਾਲ ਪ੍ਰੋਗਰਾਮ ਦਾ ਅਗਾਜ਼ ਕੀਤਾ। ਵਾਈਸ ਪ੍ਰਿੰਸੀਪਲ ਡਾ. ਮੇਜਰ ਜਸਪਾਲ ਸਿੰਘ ਨੇ ਮੁੱਖ ਮਹਿਮਾਨ ਨੂੰ ਕਾਲਜ ਪਹੁੰਚਣ ਤੇ ਜੀ ਆਇਆਂ ਆਖਿਆ। ਪੀ.ਜੀ.ਆਈ. ਚੰਡੀਗੜ੍ਹ ਵਿਖੇ ਬਤੌਰ ਪ੍ਰੋਫੈਸਰ ਅਤੇ ਵਿਭਾਗ ਮੁਖੀ ਵਜੋਂ ਸੇਵਾਵਾਂ ਨਿਭਾ ਚੁੱਕੇ ਡਾ. ਸ਼ਵਿੰਦਰ ਸਿੰਘ ਗਿੱਲ ਨੇ ਵਿਸ਼ੇ ਬਾਰੇ ਬੋਲਦਿਆਂ ਵਿਹਾਰਕ ਸਿੱਖਿਆ ਅਤੇ ਸੁਡੋਲ ਸਿਹਤ ਤੇ ਜ਼ੋਰ ਦਿੱਤਾ । ਉਨ੍ਹਾਂ ਕਿਹਾ ਕਿ ਵਿਹਾਰਕ ਸਿੱਖਿਆ ਅਤੇ ਸਿਹਤ ਸਬੰਧੀ ਚੇਤਨਾ ਹੀ ਇੱਕ ਸ਼ਕਤੀਸ਼ਾਲੀ ਸਮਾਜ ਦਾ ਨੀਂਹ ਪੱਥਰ ਹੈ।
ਇਸ ਦੇ ਨਾਲ ਹੀ ਉਹਨਾਂ ਨੇ ਤਕਨੀਕੀ ਸਿੱਖਿਆ ਤੇ ਵੀ ਜ਼ੋਰ ਦੇਣ ਦੀ ਵਕਾਲਤ ਕੀਤੀ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਰੋਜ਼ਗਾਰ ਪ੍ਰਾਪਤ ਕਰਕੇ ਆਪਣੇ ਇਲਾਕੇ, ਸਮਾਜ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਣ। ਕਾਲਜ ਪ੍ਰਿੰਸੀਪਲ ਡਾ. ਕੁਲਦੀਪ ਸਿੰਘ ਬੱਲ ਨੇ ਸਿਹਤ ਜਾਗਰੂਕਤਾ ਸਬੰਧੀ ਕਾਲਜ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਦੱਸਿਆ ਕਿ ਕਾਲਜ ਵਿੱਚ ਹਰ ਸਾਲ ਮੈਡੀਕਲ ਚ੍ਯੈੱਕਅੱਪ ਕੈਂਪ ਅਤੇ ਸਿਹਤ ਜਾਗਰੂਕਤਾ ਦਿਵਸ ਮਨਾਏ ਜਾਂਦੇ ਹਨ ਤਾਂ ਜੋ ਵਿਦਿਆਰਥੀ ਸਿੱਖਿਆ ਦੇ ਨਾਲ ਨਾਲ ਸਿਹਤਮੰਦ ਸਮਾਜ ਦੀ ਸਿਰਜਣਾ ਕਰ ਸਕਣ।
ਇਸ ਮੌਕੇ ਉ੍ਯੱਘੇ ਆਲੋਚਕ ਸ਼੍ਰੀ ਨਿਰੰਜਨ ਬੋਹਾ ਅਤੇ ਸਮੂਹ ਕਾਲਜ ਸਟਾਫ ਨੇ ਸ਼ਮੂਲੀਅਤ ਕੀਤੀ।

Send this to a friend