ਜਲੰਧਰ 25 ਜੁਲਾਈ 2017 – ਕੈਪਟਨ ਇੰਦਰਜੀਤ ਸਿੰਘ ਧਾਮੀ ਨੇ ਬਤੌਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਲੰਧਰ ਦਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅੰਮ੍ਰਿਤਸਰ ਵਿਖੇ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਵਿਰਸੇ ਤੋਂ ਜਾਣੂ ਕਰਵਾਉਣ ਲਈ ਜ਼ਿਲ੍ਹੇ ਅੰਦਰ ਸਭਿਆਚਾਰਕ ਗਤੀਵਿਧੀਆਂ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ ’ਤੇ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਇਨਾਂ ਗਤੀਵਿਧੀਆਂ ਨਾਲ ਜੋੜਿਆ ਜਾਵੇਗਾ ਤਾਂ ਜੋ ਇਹ ਨੌਜਵਾਨ ਵਰਗ ਅਕਾਦਮਿਕ ਵਿੱਦਿਆ ਦੇ ਨਾਲ-ਨਾਲ ਪੰਜਾਬ ਦੇ ਇਤਿਹਾਸ ਅਤੇ ਵਿਰਸੇ ਤੋਂ ਚੰਗੀ ਤਰ੍ਹਾਂ ਜਾਣੂ ਹੋ ਸਕੇ।