ਸਿੱਖਿਆ ਵਿਭਾਗ ਤੇ ਨਹਿਰੂ ਯੁਵਾ ਕੇਂਦਰ ਵਲੋਂ ਵਰਿਆਣਾ ’ਚ ਲਗਾਏ ਗਏ ਬੂਟੇ
ਜਲੰਧਰ 25 ਜੁਲਾਈ 2017 – ਜ਼ਿਲ੍ਹਾ ਸਿੱਖਿਆ ਵਿਭਾਗ ਅਤੇ ਨਹਿਰੂ ਯੁਵਾ ਕੇਂਦਰ ਜਲੰਧਰ ਦੇ ਯੂਥ ਕੋਆਰਡੀਨੇਟਰ ਸ੍ਰੀ ਸੈਮਸਨ ਮਸੀਹ ਦੇ ਸਾਂਝੇ ਸਹਿਯੋਗ ਸਦਕਾ ਵਾਤਾਵਰਣ ਨੂੰ ਸਵੱਛ ਤੇ ਹਰਿਆ ਭਰਿਆ ਬਣਾਉਣ ਲਈ ਗੁਰੂ ਨਾਨਕ ਪਬਲਿਕ ਸਕੂਲ ਵਰਿਆਣਾ ਵਿਖੇ ਬੂਟੇ ਲਗਾਉਣ ਦੀ ਸੁਰੂਆਤ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਸ੍ਰੀ ਸੈਮਸਨ ਮਸੀਹ ਨੇ ਦੱਸਿਆ ਕਿ ਵਾਤਾਵਰਣ ਨੂੰ ਸਵੱਛ ਤੇ ਸਾਫ਼ ਸੁਥਰਾ ਅਤੇ ਹਰਿਆ ਭਰਿਆ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਵਿਭਾਗ ਅਤੇ ਨਹਿਰੂ ਯੁਵਾ ਕੇਂਦਰ ਤੇ ਯੂਥ ਕਲੱਬਾਂ ਵਲੋਂ ਸਾਂਝੇ ਤੌਰ ’ਤੇ ਜ਼ਿਲ੍ਹਾ ਜਲੰਧਰ ਦੇ ਵੱਖ-ਵੱਖ ਸਕੂਲਾਂ ਤੇ ਪਿੰਡਾਂ ਵਿੱਚ ਪੌਦੇ ਲਗਾਏ ਜਾਣਗੇ ਅਤੇ ਲੋਕਾਂ ਨੂੰ ਹੋਰ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕ ਬੂਟਿਆਂ ਨੂੰ ਲਗਾਉਣ ਨਾਲ ਹੀ ਸਾਡੀ ਜਿੰਮੇਵਾਰੀ ਪੂਰੀ ਨਹੀਂ ਹੋ ਜਾਂਦੀ ਇਨ੍ਹਾਂ ਬੂਟਿਆਂ ਦੀ ਸਾਂਭ ਸੰਭਾਲ ਕਰਨਾ ਵੀ ਸਾਡਾ ਫਰਜ਼ ਹੈ।
ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਜਨਮ ਦਿਨ ਅਤੇ ਹੋਰ ਖੁਸ਼ੀ ਦੇ ਮੌਕਿਆਂ ’ਤੇ ਬੂਟੇ ਲਗਾਉਣੇ ਚਾਹੀਦੇ ਹਨ ਤਾਂ ਜੋ ਅਸੀਂ ਸਮਾਜ ਨੂੰ ਇਕ ਸਹੀ ਸੇਧ ਦੇ ਸਕੀਏ। ਇਸ ਮੌਕੇ ਪ੍ਰਿੰਸੀਪਲ ਕੰਵਲਜੀਤ ਕੌਰ, ਸ੍ਰੀ ਇਕਬਾਲ ਸਿੰਘ, ਐਨ.ਵਾਈ.ਵੀ.ਦਵਿੰਦਰ ਕੌਰ ਤੇ ਵਿਸ਼ਾਲ ਨੇ ਬੂਟੇ ਲਗਾਏ ਤੇ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ।