ਅਧਿਆਪਕਾਂ ਨੂੰ ਰਾਹਤ : ਪਰਖ ਕਾਲ ਕੇਸਾਂ ਦੇ ਨਿਪਟਾਰੇ ਦੇ ਅਧਿਕਾਰ ਹੇਠਲੇ ਪੱਧਰ ’ਤੇ ਦੇਣ ਦਾ ਫੈਸਲਾ

ਚੰਡੀਗੜ੍ਹ, 25 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਵੱਲੋਂ ਅਧਿਆਪਕ ਪੱਖੀ ਫੈਸਲੇ ਲੈਣ ਦੀ ਕੜੀ ਵਿੱਚ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਨਵ-ਨਿਯਕੁਤ ਅਤੇ ਪਦਉਨਤੀ ਵਾਲੇ ਅਧਿਆਪਕਾਂ ਦੇ ਪਰਖ ਕਾਲ ਪੂਰਾ ਹੋਣ ’ਤੇ ਕੇਸਾਂ ਦੇ ਤੁਰੰਤ ਨਿਪਟਾਰੇ ਲਈ ਪਾਵਰਾਂ ਹੇਠਲੇ ਪੱਧਰ ’ਤੇ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹ ਖੁਲਾਸਾ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। ਸਿੱਖਿਆ ਮੰਤਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਲੋਕ ਪੱਖੀ ਫੈਸਲਿਆਂ ਲਈ ਵਚਨਬੱਧ ਹੈ ਅਤੇ ਸਿੱਖਿਆ ਵਿਭਾਗ ਵਿੱਚ ਅਧਿਆਪਕਾਂ ਦੀ ਵੱਡੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਕੀਤਾ ਗਿਆ ਹੈ। ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪਰਖ ਕਲਾ ਪੂਰਾ ਹੋਣ ਦੇ ਬਾਵਜੂਦ ਅਧਿਆਪਕਾਂ ਦੇ ਪਰਖ ਕਾਲ ਦੇ ਕੇਸ ਨਿਪਟਾਰੇ ਲਈ ਵੱਖ-ਵੱਖ ਦਫਤਰਾਂ ਵਿੱਚ ਲੰਬਿਤ ਪਏ ਹਨ।

Send this to a friend