ਲਾਇਲਪੁਰ ਖਾਲਸਾ ਕਾਲਜ ਸੱਭਿਆਚਾਰਕ ਗਤੀਵਿਧੀਆਂ ’ਚ ਵੀ ਮੋਹਰੀ

ਜਲੰਧਰ, 25 ਜੁਲਾਈ (ਪੰਜਾਬ ਟਾਇਮਜ਼ ਬਿਊਰੋ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਆਪਣੀਆਂ ਵਿਦਿਅਕ ਖੇਤਰ ਦੀਆਂ ਪ੍ਰਾਪਤੀਆਂ ਦੇ ਨਾਲ-ਨਾਲ ਸਭਿਆਚਾਰਕ ਗਤੀਵਿਧੀਆਂ ਦੇ ਲਈ ਵੀ ਜਾਣਿਆਂ ਜਾਂਦਾ ਹੈ। ਇਸੇ ਹੀ ਲੜੀ ਨੂੰ ਅੱਗੇ ਤੋਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਵਲੋਂ ਸੰਗੀਤ ਵਿਭਾਗ ਦੇ ਬੀ.ਏ. ਸਮੈਸਟਰ ਤੀਜਾ ਦੇ ਵਿਦਿਆਰਥੀ ਰਣਜੀਤ ਗਿੱਲ ਦੇ ਗੀਤ ਠਰਾਤਾਂੂ ਦਾ ਪੋਸਟਰ ਰਲੀਜ਼ ਕੀਤਾ ਗਿਆ। ਯੂਨੀਵਰਸਿਟੀ ਯੂਥ ਫੈਸਟੀਵਲ ਦੇ ਲੋਕ ਗੀਤ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਰਣਜੀਤ ਗਿੱਲ ਦਾ ਇਹ ਗੀਤ ਰਾਤਾਂ ਯੂ-ਟਿਊਬ ਉ¤ਤੇ ਢਾਈ ਲੱਖ ਵਾਰ ਵੇਖਿਆ ਜਾ ਚੁੱਕਾ ਹੈ। ਕਾਲਜ ਦੀ ਗਵਰਨਿੰਗ ਕੌਂਸਲ ਦੀ ਪ੍ਰਧਾਨ ਸਰਦਾਰਨੀ ਬਲਬੀਰ ਕੌਰ, ਡਾ. ਗੁਰਪਿੰਦਰ ਸਿੰਘ ਸਮਰਾ ਅਤੇ ਡੀਨ ਕਲਚਰਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀ ਰਣਜੀਤ ਗਿੱਲ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਸੰਗੀਤ ਦੇ ਖੇਤਰ ਵਿਚ ਹੋਰ ਸਫਲਤਾਵਾਂ ਹਾਸਲ ਕਰਨ ਲਈ ਆਸ਼ੀਰਵਾਦ ਦਿੱਤਾ। ਇਸ ਮੌਕੇ ਸੰਗੀਤ ਵਿਭਾਗ ਦੇ ਪ੍ਰੋਫੈਸਰ ਸੁਖਦੇਵ ਸਿੰਘ, ਪ੍ਰੋਫੈਸਰ ਪਵਿੱਤਰ ਸਿੰਘ ਅਤੇ ਪ੍ਰੋਫੈਸਰ ਦਲਜੀਤ ਸਿੰਘ ਵੀ ਹਾਜ਼ਰ ਸਨ।

Send this to a friend