ਚੰਡੀਗਡ, 26 ਜੁਲਾਈ: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਹਲਕਾ ਖੋਖਰ ਕਲਾਂ ਸਿੰਚਾਈ ਮੰਡਲ ਜਵਾਹਰਕੇ ਜਿਲਾ ਮਾਨਸਾ ਵਿਖੇ ਤਾਇਨਾਤ ਮੋਹਨਦੀਪ ਸਿੰਘ, ਨਹਿਰੀ ਪਟਵਾਰੀ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਕਾਕਾ ਸਿੰਘ, ਵਾਸੀ ਪਿੰਡ ਖੋਖਰ ਕਲਾਂ ਜਿਲਾ ਮਾਨਸਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵੱਲੋਂ ਅੱਜ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋਂ ਨਹਿਰੀ ਪਾਣੀ ਦੀ ਭਰਪਾਈ ਲਈ ਦਿੱਤੀ ਗਈ ਦਰਖਾਸਤ ‘ਤੇ ਕਾਰਵਾਈ ਕਰਨ ਦੇ ਇਵਜ ਵਿੱਚ ਉਕਤ ਪਟਵਾਰੀ ਵੱਲੋਂ 4,000 ਰੁਪਏ ਦੀ ਮੰਗੇ ਜਾ ਰਹੇ ਹਨ। ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਦੀ ਟੀਮ ਵਲੋਂ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਦੋਸ਼ੀ ਖਿਲਾਫ਼ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਵਿਜੀਲੈਂਸ ਵਲੋਂ ਨਹਿਰੀ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ



