ਆਜ਼ਾਦੀ ਦਿਵਸ ਦਾ ਉਪ-ਮੰਡਲ ਪੱਧਰ ਦਾ ਸਮਾਗਮ ਐਸ.ਜੀ.ਐਸ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅਨੰਦਪੁਰ ਸਾਹਿਬ ਵਿਖੇ ਹੋਵੇਗਾ

ਸ੍ਰੀ ਅਨੰਦਪੁਰ ਸਾਹਿਬ, 26 ਜੁਲਾਈ (ਦਵਿੰਦਰਪਾਲ ਸਿੰਘ, ਅੰਕੁਸ਼)- ਅਜਾਦੀ ਦਿਵਸ ਮੌਕੇ ਐਸ.ਜੀ.ਐਸ. ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੇ ਜਾਣ ਵਾਲੇ ਸਬ ਡਵੀਜ਼ਨ ਪੱਧਰ ਦੇ ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ ਸ਼੍ਰੀ ਸੁਰਿੰਦਰਪਾਲ ੰਿਸੰਘ ਤਹਿਸੀਲਦਾਰ ਸ੍ਰੀ ਅਨੰਦਪੁਰ ਸਾਹਿਬ ਨੇ ਉਪ-ਮੰਡਲ ਦੇ ਮੀਟਿੰਗ ਹਾਲ ਵਿੱਚ ਕੀਤੀ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਵਲੌ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਤਹਿਸੀਲਦਾਰ ਨੇ ਦਸਿਆ ਕਿ 15 ਅਗਸਤ ਨੂੰ ਮੁੱਖ ਮਹਿਮਾਨ ਵੱਲੋਂ ਐਸ.ਜੀ.ਐਸ. ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿਖੇ ਝੰਡਾ ਲਹਿਰਾਇਆ ਜਾਵੇਗਾ ਇਸ ਉਪਰੰਤ ਮੁੱਖ ਮਹਿਮਾਨ ਜੀ ਸ਼ਾਨਦਾਰ ਪਰੇਡ ਤੋਂ ਸਲਾਮੀ ਲੈਣਗੇ। ਤਹਿਸੀਲਦਾਰ ਨੇ ਸਮੂਹ ਅਧਿਕਾਰੀਆਂ ਨੂੰ ਇਸ ਰਾਸ਼ਟਰੀ ਮਹੱਤਵ ਦੇ ਸਮਾਗਮ ਦੀਆਂ ਤਿਆਰੀਆਂ ਹੁਣ ਤੋਂ ਹੀ ਸ਼ੁਰੂ ਕਰ ਦੇਣ ਲਈ ਕਿਹਾ ਉਨ੍ਹਾਂ ਇਹ ਵੀ ਕਿਹਾ ਕਿ ਇਸ ਸਮਾਗਮ ਲਈ ਤਨਦੇਹੀ ਨਾਲ ਡਿਊਟੀ ਨਿਭਾਉਂਦੇ ਹੋਏ ਇਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। 13 ਅਗਸਤ ਨੂੰ ਐਸ.ਜੀ.ਐਸ. ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿੱਖੇ ਫੁਲ ਡਰੈਸ ਰਿਹਰਸਲ ਕੀਤੀ ਜਾਵੇਗੀ। ਤਹਿਸੀਲਦਾਰ ਨੇ ਇਹ ਵੀ ਦੱਸਿਆ ਕਿ ਇਸ ਮੌਕੇ ਇਲਾਕੇ ਦੇ ਸੁਤੰਤਰਤਾ ਸੰਗਰਾਮੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ। ਤਹਿਸੀਲਦਾਰ ਨੇ 15 ਅਗਸਤ ਨੂੰ ਐਸ.ਜੀ.ਐਸ. ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿਖੇ ਆਰਜ਼ੀ ਪਖਾਨੇ ਅਤੇ ਸਾਫ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ।

Send this to a friend