ਜਲੰਧਰ, 26 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀ ਬਲਕਾਰ ਸਿੰਘ, ਪੀ.ਪੀ.ਐਸ, ਪੁਲਿਸ ਕਪਤਾਨ (ਤਫਤੀਸ਼) ਅਤੇ ਸ਼੍ਰੀ ਸੁਰਿੰਦਰ ਮੋਹਨ, ਪੀ.ਪੀ.ਐਸ, ਉਪ ਪੁਲਿਸ ਕਪਤਾਨ, (ਤਫਤੀਸ਼) ਜਲੰਧਰ (ਦਿਹਾਤੀ) ਦੀ ਅਗਵਾਈ ਹੇਠ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋ ਜਿਲ੍ਹਾ ਜਲੰਧਰ (ਦਿਹਾਤੀ) ਦੀ ਪੁਲਿਸ ਨੇ 150 ਗ੍ਰਾਮ ਹੈਰਇਨ, 135 ਗ੍ਰਾਮ ਨਸ਼ੀਲਾ ਪਦਾਰਥ, ਇੱਕ ਪਿਸਤੌਲ 7.65, ਇੱਕ ਮੈਗਜ਼ੀਨ, 02 ਰੌਂਦ ਜਿੰਦਾ, 18000 ਨਸ਼ੀਲੇ ਕੈਪਸੂਲ, 350 ਨਸ਼ੀਲੀਆਂ ਗੋਲੀਆਂ, 03 ਕਾਰਾਂ, ਇੱਕ ਮੋਟਰਸਾਈਕਲ ਬ੍ਰਾਮਦ ਕਰਕੇ, 12 ਦੋਸ਼ੀਆ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੋਸ਼ੀ ਕਿਰਨਜੀਤ ਸਿੰਘ (ਉਮਰ ਕਰੀਬ 26 ਸਾਲ) ਪੁੱਤਰ ਮੋਹਨ ਸਿੰਘ ਵਾਸੀ ਰਾਮਗੜ੍ਹ ਝੁੰਗੀਆਂ ਥਾਣਾ ਗੜ੍ਹਸ਼ੰਕਰ ਜਿਲਾ ਹੁਸ਼ਿਆਰਪੁਰ, ਜਸਵਿੰਦਰ ਸਿੰਘ ਉਰਫ ਬਿੱਲਾ (ਉਮਰ ਕਰੀਬ 36 ਸਾਲ) ਪੁੱਤਰ ਕਸ਼ਮੀਰ ਸਿੰਘ ਵਾਸੀ ਕੌਲਗੜ੍ਹ ਥਾਣਾ ਬਲਾਚੌਰ, ਜਿਲਾ ਨਵਾਂ ਸ਼ਹਿਰ ਨੂੰ ਇਸ ਸਬੰਧੀ ਗ੍ਰਿਫਤਾਰ ਕੀਤੇ ਜਾਣ ਦੀ ਜਾਣਕਾਰੀ ਦਿੱਤੀ।