ਜ਼ਿਲ੍ਹੇ ਦੇ 1.20 ਲੱਖ ਤੋਂ ਵਧੇਰੇ ਵਿਦਿਆਰਥੀ ਲੈ ਰਹੇ ਨੇ ਮਿਡ-ਡੇ ਮੀਲ ਸਕੀਮ ਦਾ ਲਾਭ
ਜਲੰਧਰ, 27 ਜੁਲਾਈ, – ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਜਲੰਧਰ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗਿਰੀਸ਼ ਦਿਆਲਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਕੂਲੀ ਸਿੱਖਿਆ ਨਾਲ ਸਬੰਧਤ ਵੱਖ-ਵੱਖ ਸਕੀਮਾਂ ਤਹਿਤ ਹੋਏ ਵਿਕਾਸ ਕੰਮਾਂ ਤੇ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਦਿਆਲਨ ਨੇ ਦੱਸਿਆ ਕਿ ਸਾਲ 2017-18 ਵਿਚ ਜ਼ਿਲ੍ਹੇ ਦੇ 1497 ਸਕੂਲਾਂ ਦੇ 1,20,962 ਵਿਦਿਆਰਥੀ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਵਿਦਿਆਰਥੀਆਂ ਨੂੰ ਉਸਾਰੂ ਰੂਪ ਨਾਲ ਪਹੁੰਚਾਉਣ ਲਈ ਨਿਵੇਕਲਾ ਕਦਮ ਪੁੱਟਦਿਆਂ ਸਰਕਾਰੀ ਪ੍ਰਾਈਮਰੀ ਸਕੂਲ ਸ਼ਕਰਪੁਰ ਵਿਖੇ ਵਿਦਿਆਰਥੀਆਂ ਨੂੰ ਦੁਪਿਹਰ ਦਾ ਖਾਣਾ ਟੇਬਲ ਅਤੇ ਕੁਰਸੀਆਂ ਉਪਰ ਬਿਠਾਕੇ ਖਵਾਉਣਾ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨਿਵੇਕਲਾ ਉਪਰਾਲਾ ਸਕੂਲ ਦੇ ਅਧਿਆਪਕਾਂ, ਸਕੂਲ ਮੈਨੇਜਮੈਂਟ ਕਮੇਟੀ ਦੇ ਆਪਸੀ ਸੁਚਾਰੂ ਤਾਲਮੇਲ ਸਦਕਾ ਅਮਲ ਆਇਆ ਹੈ।
ਮੀਟਿੰਗ ਦੌਰਾਨ ਅਧਿਕਾਰੀਆਂ ਅਤੇ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੇ ਮੈਂਬਰਾਂ ਵੱਲੋਂ ਭਾਰਤ ਦੇ ਉਘੇ ਵਿਗਿਆਨੀ ਪ੍ਰੋ.ਯਸ਼ਪਾਲ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਗਿਆਨ ਦੇ ਖੇਤਰ ਵਿੱਚ ਉਨ੍ਹਾਂ ਵੱਲੋਂ ਪਾਏ ਮਿਸਾਲੀ ਯੋਗਦਾਨ ਨੂੰ ਯਾਦ ਕੀਤਾ ਗਿਆ। ਮੀਟਿੰਗ ਦੌਰਾਨ ਸਰਵ ਸਿੱਖਿਆ ਅਭਿਆਨ, ਸਿਵਲ ਵਰਕਸ, ਕਿਤਾਬਾਂ ਦੀ ਵੰਡ, ਸਪੈਸ਼ਲ ਟ੍ਰੇਨਿੰਗ ਸੈਂਟਰ, ਇੰਨਕਲੂਸਿਵ ਐਜੂਕੇਸ਼ਨ ਫਾਰ ਡਿਸਏਬਲਡ (ਆਈ.ਈ.ਡੀ), ਆਰ.ਟੀ.ਈ ਤੇ ਹੋਰ ਸਕੀਮਾਂ ਤਹਿਤ ਹੋਈ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀਮਤੀ ਨੀਲਮ ਕੁਮਾਰੀ,ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਤੇ ਹੋਰ ਅਧਿਕਾਰੀ ਹਾਜ਼ਰ ਸਨ।