ਸੰਦੋਆ ਮਾਮਲੇ ਨੂੰ ਲੈ ਕੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਕੀਤਾ ਗਠਨ : ਐਸ.ਐਸ.ਪੀ.

ਰੂਪਨਗਰ, 31 ਜੁਲਾਈ (ਗੁਰਸ਼ਰਨ ਸਿੰਘ ਗੁਲਸ਼ਨ)- ਬੀਤੇ ਦਿਨੀ ਇੱਕ ਮਹਿਲਾ ਵੱਲੋਂ ਸਥਾਨਕ ਵਿਧਾਇਕ ਦੇ ਖਿਲਾਫ ਦਿੱਤੀ ਗਈ ਸ਼ਿਕਾਇਤ ’ਤੇ ਦਰਜ ਕੇਸ ਦੀ ਜਾਂਚ ਕਰਨ ਲਈ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਗਠਨ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਰਾਜ ਬਚਨ ਸਿੰਘ ਸੰਧੂ ਸੀਨੀਅਰ ਪੁਲਿਸ ਕਪਤਾਨ ਨੇ ਦੱਸਿਆ ਕਿ ਅੱਜ ਇਸ ਮਾਮਲੇ ਨੂੰ ਲੈ ਕੇ ਅਮਰਜੀਤ ਸਿੰਘ ਸੰਦੋਆ ਵਿਧਾਇਕ ਦੀ ਧਰਮ ਪਤਨੀ ਅਤੇ ਹੋਰ ਵਿਅਕਤੀ ਉਨ੍ਹਾਂ ਨੂੰ ਦਫ਼ਤਰ ਵਿੱਚ ਮਿਲੇ ਸਨ ਅਤੇ ਉਨ੍ਹਾਂ ਲਿਖਤੀ ਰੂਪ ਵਿੱਚ ’ਚ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਇਸ ’ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਵੱਲੋਂ ਰਮਿੰਦਰ ਸਿੰਘ ਪੁਲਿਸ ਕਪਤਾਨ (ਜਾਂਚ) ਦੀ ਅਗਵਾਈ ਵਿੱਚ ਇੱਕ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰ ਦਿੱਤਾ ਗਿਆ ਹੈ। ਜਿਸ ਦੇ ਵਰਿੰਦਰ ਜੀਤ ਸਿੰਘ ਉਪ ਪੁਲਿਸ ਕਪਤਾਨ (ਜਾਂਚ) ਅਤੇ ਮਨਵੀਰ ਸਿੰਘ ਬਾਜਵਾ ਉਪ ਪੁਲਿਸ ਕਪਤਾਨ (ਸਥਾਨਕ) ਮੈਂਬਰ ਬਣਾਏ ਗਏ ਹਨ। ਇਹ ਜਾਂਚ ਟੀਮ ਇਸ ਮਾਮਲੇ ਵਿੱਚ ਤਥਾਂ ਦੀ ਸਹੀ ਜਾਂਚ ਕਰਕੇ ਉਨ੍ਹਾਂ ਨੂੰ ਰਿਪੋਰਟ ਪੇਸ਼ ਕਰੇਗੀ।

Send this to a friend