ਜਲੰਧਰ, 1 ਅਗਸਤ (ਪੰਜਾਬ ਟਾਇਮਜ਼ ਬਿਊਰੋ)-ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੈਚੁਲਰ ਆਫ ਫਿਜਿਓਥਰੈਪੀ (ਬੀ.ਪੀ.ਟੀ.) ਭਾਗ ਤੀਜਾ ਦੇ ਨਤੀਜੇ ’ਚ ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ। ਇਸ ਕਲਾਸ ਦੀ ਅੰਜ਼ਲੀ ਓਜਾ ਨੇ ਯੂਨੀਵਰਸਿਟੀ ਮੈਰਿਟ ਵਿਚੋਂ 1100 ਵਿਚੋਂ 764 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਦੂਜਾ ਸਥਾਨ, ਮਨੀਸ਼ਾ ਅਤੇ ਮਨਪ੍ਰੀਤ ਕੌਰ ਨੇ 735 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਸੰਯੁਕਤ ਰੂਪ ਵਿਚ ਚੌਥਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥੀਆਂ ਨੇ ਆਪਣੇ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਡਾ. ਰਾਜੂ ਸ਼ਰਮਾ ਮੁਖੀ ਫਿਜਿਓਥਰੈਪੀ ਵਿਭਾਗ ਵੀ ਹਾਜ਼ਰ ਸਨ।